HOME ਬਲਾਚੌਰ ਵਿਖੇ ਪਿੰਡਾਂ ਵਿੱਚ ਮੀਟਿੰਗਾਂ ਦੌਰਾਨ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ...

ਬਲਾਚੌਰ ਵਿਖੇ ਪਿੰਡਾਂ ਵਿੱਚ ਮੀਟਿੰਗਾਂ ਦੌਰਾਨ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜਕੁਮਾਰ ਦਾ ਭਰਵਾਂ ਸਵਾਗਤ

2
ਬ੍ਰਿਗੇਡੀਅਰ ਰਾਜਕੁਮਾਰ
ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ): ਹਲਕਾ ਬਲਾਚੌਰ ਵਿਖੇ ਲੋਕ ਸੇਵਾ ਅਤੇ ਜਨਸੰਪਰਕ ਮੁਹਿੰਮ ਨੂੰ ਉਸ ਸਮੇਂ ਹੋਰ ਹੁੰਗਾਰਾ ਮਿਲਿਆ ਜਦੋਂ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜਕੁਮਾਰ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ। ਇਨ੍ਹਾਂ ਮੀਟਿੰਗਾਂ ਦੌਰਾਨ ਪਿੰਡਾਂ ਵਿੱਚ ਪਹੁੰਚਣ ‘ਤੇ ਇਲਾਕਾ ਨਿਵਾਸੀਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਪੂਰੇ ਜ਼ੋਰ-ਸ਼ੋਰ ਅਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਲੋਕਾਂ ਵਿੱਚ ਇਸ ਗੱਲ ਦੀ ਭਾਰੀ ਚਰਚਾ ਦੇਖਣ ਨੂੰ ਮਿਲੀ ਕਿ “ਹਰ ਪਾਸੇ ਚੱਲੀ ਗੱਲ, ਬ੍ਰਿਗੇਡੀਅਰ ਰਾਜਕੁਮਾਰ ਕਰਦਾ ਮਸਲੇ ਹੱਲ”, ਜੋ ਕਿ ਉਨ੍ਹਾਂ ਦੀ ਲੋਕਾਂ ਵਿੱਚ ਬਣੀ ਮਜ਼ਬੂਤ ਪਕੜ ਅਤੇ ਸੇਵਾ ਭਾਵਨਾ ਨੂੰ ਬਿਆਨ ਕਰਦੀ ਹੈ। ਚੇਅਰਮੈਨ ਬ੍ਰਿਗੇਡੀਅਰ ਰਾਜਕੁਮਾਰ ਨੇ ਪਿੰਡਾਂ ਦੇ ਦੌਰੇ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਵਿਸ਼ਵਾਸ ਦਿਵਾਇਆ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ, ਖਾਸ ਕਰਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਜਿਸ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਮਿਲਦਾ ਹੈ, ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ। ਪਿੰਡ ਵਾਸੀਆਂ ਨੇ ਇਸ ਮੌਕੇ ਚੇਅਰਮੈਨ ਬ੍ਰਿਗੇਡੀਅਰ ਰਾਜਕੁਮਾਰ ਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleSAMAJ WEEKLY = 27/07/2026
Next articleਆਓ ਭਵਿੱਖ ਨੂੰ ਬਚਾਉਣ ਲਈ ਕੁਦਰਤ ਦਾ ਹੱਥ ਫੜੀਏ