HOME ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਆਂ 11ਵੀਂ ਅਤੇ 12ਵੀਂ ਦੀਆ...

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਆਂ 11ਵੀਂ ਅਤੇ 12ਵੀਂ ਦੀਆ ਵਿਦਿਆਰਥਣਾਂ ਨੂੰ ਵੰਡੇ ਬੈਂਗ।

1
ਬਲਾਚੌਰ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬੀਬੀ ਸੰਤੋਸ਼ ਕਟਾਰੀਆ ਵੱਲੋਂ ਅੱਜ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਲਾਚੌਰ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥਣਾ  ਨੂੰ ਸਕੂਲ ਬੈਗ ਵੰਡੇ ਗਏ।ਇਸ ਮੌਕੇ ਵਿਦਿਆਰਥੀਆਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਤੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਉਹ ਗੁਣਵੱਤਾ ਭਰਪੂਰ ਸਿੱਖਿਆ ਪ੍ਰਾਪਤ ਕਰ ਸਕਣ।ਸੰਤੋਸ਼ ਕਟਾਰੀਆ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਿਦਿਆਰਥੀ ਨੂੰ ਉੱਚ ਪੱਧਰੀ ਸਿੱਖਿਆ, ਲੋੜੀਂਦੀਆਂ ਸਹੂਲਤਾਂ ਅਤੇ ਸਿੱਖਣ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨਾ ਹੈ। ਇਸੇ ਕੜੀ ਤਹਿਤ ਸਕੂਲ ਬੈਗਾਂ ਦੀ ਵੰਡ ਵੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਤੇ ਹਲਕਾ ਬਲਾਚੌਰ ਤੋਂ ਸੈਣੀ ਵੈਲਫੇਅਰ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸੈਣੀ,ਹਲਕਾ ਬਲਾਚੌਰ ਤੋਂ ਐਸੀ ਵਿੰਗ ਦੇ ਪ੍ਰਧਾਨ ਕੁਲਦੀਪ ਕੁਮਾਰ, ਹਲਕਾ ਕੋਆਰਡੀਨੇਟਰ ਅਨਿਲ ਨਾਹਰ , ਕੌਂਸਲਰ ਨਿਰਮਲਾ ਰਾਣੀ ਰਾਮਪਾਲ ਮਹੈਸ਼ੀ , ਜਸਵਿੰਦਰ ਸਿਆਣ, ਅਤੇ ਸਕੂਲ ਦਾ ਸਮੂਹ ਸਟਾਫ ਰਿਹਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮਿਡਲੈਂਡਜ਼ ਅਕੈਡਮੀ ਆਫ਼ ਲਿਟਰੇਚਰ ਐਂਡ ਆਰਟ ਦੇ ਸਾਹਿਤਕ ਸਮਾਗਮ
Next articleਅਕਾਲੀ ਦਲ ਵਾਰਿਸ ਪੰਜਾਬ ਯੂਕੇ ਦੀ ਰਾਸ਼ਟਰੀ ਮੀਟਿੰਗ ਕੋਵੈਂਟਰੀ ਵਿਖੇ ਸੰਪੰਨ, 13 ਮੈਂਬਰੀ ਕਮੇਟੀ ਦਾ ਗਠਨ