HOME ਸੀਨੀਅਰ ਸੈਕੰਡਰੀ ਸਕੂਲ ਸੜੋਆ ਦੇ ਵਿਦਿਆਰਥੀਆਂ ਨੂੰ ਵੰਡੇ ਬੈਗ: ਆਪ ਦੇ ਸੀਨੀਅਰ...

ਸੀਨੀਅਰ ਸੈਕੰਡਰੀ ਸਕੂਲ ਸੜੋਆ ਦੇ ਵਿਦਿਆਰਥੀਆਂ ਨੂੰ ਵੰਡੇ ਬੈਗ: ਆਪ ਦੇ ਸੀਨੀਅਰ ਅਸ਼ੋਕ ਕਟਾਰੀਆ ਨੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ

1
ਬਲਾਚੌਰ,   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ): ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਹੋ ਰਹੇ ਨਵੇਂ ਸੁਧਾਰਾਂ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ ਅੱਜ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ  ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ, ਜਿਸ ਨਾਲ ਬੱਚਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਪਹੁੰਚੇ ਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਅਤੇ ਮਿਆਰੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਹਰ ਵਿਦਿਆਰਥੀ ਨੂੰ ਬਿਹਤਰ ਸਹੂਲਤਾਂ ਅਤੇ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਆਪਣੇ ਸੁਪਨੇ ਪੂਰੇ ਕਰ ਸਕਣ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦਾ ਇਸ ਭਲਾਈ ਕਾਰਜ ਲਈ ਤਹਿ ਦਿਲੋਂ ਧੰਨਵਾਦ ਕੀਤਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅਕਾਲੀ ਦਲ ਵਾਰਿਸ ਪੰਜਾਬ ਯੂਕੇ ਦੀ ਰਾਸ਼ਟਰੀ ਮੀਟਿੰਗ ਕੋਵੈਂਟਰੀ ਵਿਖੇ ਸੰਪੰਨ, 13 ਮੈਂਬਰੀ ਕਮੇਟੀ ਦਾ ਗਠਨ
Next articleਬਰਨਾਲਾ ਵਿਖੇ ਸਫਾਈ ਸੇਵਕਾਂ ਤੇ ਹੋਏ ਲਾਠੀ ਚਾਰਜ ਦੀ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਵੱਲੋਂ ਸਖਤ ਸ਼ਬਦਾਂ ਚ ਨਿਖੇਦੀ