HOME ਪੰਜਾਬ ਰਾਜ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਹੜਤਾਲ, ਰਾਏਕੋਟ...

ਪੰਜਾਬ ਰਾਜ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਹੜਤਾਲ, ਰਾਏਕੋਟ ਤਹਿਸੀਲ ਕੰਪਲੈਕਸ ਵਿੱਚ ਧਰਨਾ-ਪ੍ਰਦਰਸ਼ਨ

1
ਰਾਏਕੋਟ   (ਸਮਾਜ ਵੀਕਲੀ)   ਗੁਰਭਿੰਦਰ ਗੁਰੀ   : ਪੰਜਾਬ ਰਾਜ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪੱਧਰੀ ਹੜਤਾਲ ਦੇ ਸੱਦੇ ‘ਤੇ ਸੋਮਵਾਰ ਨੂੰ ਤਹਿਸੀਲ ਕੰਪਲੈਕਸ ਰਾਏਕੋਟ ਵਿਖੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਮੈਂਬਰਾਂ ਵੱਲੋਂ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ। ਧਰਨੇ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਕਰਮਚਾਰੀ 17 ਜੁਲਾਈ 2020 ਨੂੰ ਜਾਰੀ ਕੀਤੇ ਪੱਤਰ ਨੂੰ ਰੱਦ ਕਰਨ, ਬਕਾਇਆ ਮਹਿੰਗਾਈ ਭੱਤਾ (ਡੀ.ਏ.) ਜਾਰੀ ਕਰਨ, ਸੀਨੀਅਰ ਸਹਾਇਕ ਦੇ ਅਹੁਦੇ ‘ਤੇ ਤਰੱਕੀਆਂ ਕਰਨ ਸਮੇਤ ਹੋਰ ਲੰਬਿਤ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਸਕਾਰਾਤਮਕ ਫ਼ੈਸਲਾ ਨਹੀਂ ਲੈਂਦੀ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸੁਪਰਡੈਂਟ ਸਰਬਜੀਤ ਸਿੰਘ, ਕਰਮੇਲ ਸਿੰਘ, ਮਨਦੀਪ ਸਿੰਘ ਬੈਂਸ, ਜਗਤਾਰ ਸਿੰਘ ਰਾਜੋਆਣਾ, ਤੇਜਿੰਦਰ ਸਿੰਘ, ਜਸਕਿਰਨਪ੍ਰੀਤ ਸਿੰਘ, ਗੌਰਵ ਗਰਗ, ਲਵਪ੍ਰੀਤ ਸਿੰਘ, ਕਮਲਦੀਪ ਸਿੰਘ, ਸੰਜੀਵ ਕੁਮਾਰ, ਅਮਨਪ੍ਰੀਤ ਕੌਰ, ਸਿਮਰਜੀਤ ਕੌਰ, ਸਤਨਾਮ ਸਿੰਘ, ਰਵਨੀਤ ਕੌਰ, ਸੁਖਵੀਰ ਕੌਰ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਰਨਾਲਾ ਵਿਖੇ ਸਫਾਈ ਸੇਵਕਾਂ ਤੇ ਅੰਨੇਵਾਹ ਲਾਠੀਚਾਰਜ ਕਰਨ ਦੇ ਵਿਰੋਧ ‘ਚ ਅੱਪਰਾ ਰਿਹਾ ਮੁਕੰਮਲ ਤੇ ਸ਼ਾਂਤਮਈ ਬੰਦ