– ਨੈਸ਼ਨਲ ਸਿਹਤ ਪ੍ਰੋਗਰਾਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਸ਼ਾ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਆਯੋਜਿਤ
ਨਵਾਂਸ਼ਹਿਰ, (ਸਮਾਜ ਵੀਕਲੀ) (ਮਨੋਰੰਜਨ ਕਾਲੀਆ): ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਦੀ ਯੋਗ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਵਿਖੇ ਸੋਮਵਾਰ ਨੂੰ ਆਸ਼ਾ ਸੁਪਰਵਾਈਜ਼ਰਾਂ ਅਤੇ ਆਸ਼ਾ ਵਰਕਰਾਂ ਦੀ ਨੈਸ਼ਨਲ ਸਿਹਤ ਪ੍ਰੋਗਰਾਮਾਂ ਸਬੰਧੀ ਮਹੀਨਾਵਾਰ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਨੇ ਮੀਟਿੰਗ ਦੌਰਾਨ ਵੱਖ-ਵੱਖ ਨੈਸ਼ਨਲ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਆਸ਼ਾ ਵਰਕਰਾਂ ਨੂੰ ਘਰ-ਘਰ ਪਹੁੰਚ ਕੇ ਯੋਗ ਲਾਭਪਾਤਰੀਆਂ ਤੱਕ ਸਿਹਤ ਸੇਵਾਵਾਂ ਅਤੇ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਜੱਚਾ-ਬੱਚਾ ਸਿਹਤ, ਨਿਯਮਤ ਟੀਕਾਕਰਨ, ਪਰਿਵਾਰ ਭਲਾਈ ਸੇਵਾਵਾਂ, ਟੀ.ਬੀ. ਨਿਯੰਤਰਣ, ਗੈਰ-ਸੰਚਾਰੀ ਬਿਮਾਰੀਆਂ ਦੀ ਸਕ੍ਰੀਨਿੰਗ ਅਤੇ ਹੋਰ ਜਨ ਸਿਹਤ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਆਸ਼ਾ ਵਰਕਰਾਂ ਸਿਹਤ ਵਿਭਾਗ ਅਤੇ ਲੋਕਾਂ ਵਿਚਕਾਰ ਇੱਕ ਮਹੱਤਵਪੂਰਨ ਕੜੀ ਹਨ। ਉਨ੍ਹਾਂ ਦੀ ਸਰਗਰਮ ਭੂਮਿਕਾ ਨਾਲ ਹੀ ਸਿਹਤ ਸੇਵਾਵਾਂ ਨੂੰ ਆਖ਼ਰੀ ਵਿਅਕਤੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਨੇ ਆਸ਼ਾ ਵਰਕਰਾਂ ਨੂੰ ਹਰੇਕ ਨਿਰਧਾਰਤ ਗਤੀਵਿਧੀ ਸਮੇਂ ਸਿਰ ਅਤੇ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਆਸ਼ਾ ਵਰਕਰਾਂ ਨੂੰ ਵੱਖ-ਵੱਖ ਪ੍ਰੋਗਰਾਮਾਂ ਨਾਲ ਸਬੰਧਤ ਰਿਪੋਰਟਿੰਗ, ਰਿਕਾਰਡ ਸੰਭਾਲ ਅਤੇ ਫੀਲਡ ਪੱਧਰ ‘ਤੇ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡੀਕਲ ਅਫਸਰ ਡਾ ਰਾਜਵਿੰਦਰ ਕੌਰ ਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






