
ਜਲੰਧਰ (ਸਮਾਜ ਵੀਕਲੀ) ਅੰਬੇਡਕਰ ਮਿਸ਼ਨ ਸੁਸਾਇਟੀ (ਰਜਿ.) ਪੰਜਾਬ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਪ੍ਰੋਫੈਸਰ ਬਲਬੀਰ ਜੀ ਦੀ ਪ੍ਰਧਾਨਗੀ ਹੇਠ ਅੰਬੇਡਕਰ ਭਵਨ ਵਿਖੇ ਹੋਈ। ਮੀਟਿੰਗ ਵਿੱਚ ਭਾਰਤ ਦੀ ਅਜੋਕੀ ਅਰਥ ਵਿਵਸਥਾ ਤੇ ਸੈਮੀਨਾਰ ਕਰਨ ਦਾ ਸਰਬ ਸੰਮਤੀ ਨਾਲ ਫੈਸਲਾ ਲਿਆ ਗਿਆ। ਇਸ ਸੈਮੀਨਾਰ ਵਿੱਚ ਉੱਚ ਕੋਟੀ ਦੇ ਅਰਥ ਸ਼ਾਸਤਰੀ ਭਾਗ ਲੈਣਗੇ। ਸੈਮੀਨਾਰ 9 ਅਗਸਤ (ਐਤਵਾਰ) ਨੂੰ ਸਵੇਰੇ 11:00 ਵਜੇ ਇਤਿਹਾਸਿਕ ਸਥਾਨ ਅੰਬੇਡਕਰ ਭਵਨ, ਡਾ. ਅੰਬੇਡਕਰ ਮਾਰਗ, ਜਲੰਧਰ ਵਿਖੇ ਕੀਤਾ ਜਾਵੇਗਾ। ਸੂਝਵਾਨ ਲੋਕਾਂ ਨੂੰ ਹਾਜ਼ਰ ਹੋ ਕੇ ਇਸ ਸੈਮੀਨਾਰ ਦਾ ਲਾਭ ਲੈਣਾ ਚਾਹੀਦਾ ਹੈ। ਗਰੀਬੀ ਅਤੇ ਅਮੀਰੀ ਦਾ ਪਾੜਾ ਵੱਧਦਾ ਜਾ ਰਿਹਾ ਹੈ। ਮੌਜੂਦਾ ਕੇਂਦਰੀ ਸਰਕਾਰ ਦੇ ਰਾਜ ਵਿੱਚ 96 ਹਜਾਰ ਤੋਂ ਵੱਧ ਸਰਕਾਰੀ ਸਕੂਲ ਬੰਦ ਹੋ ਗਏ ਹਨ। ਸਿੱਖਿਆ ਅਤੇ ਸਿਹਤ ਮਹਿੰਗੇ ਹੋ ਰਹੇ ਹਨ, ਜੋ ਆਮ ਗਰੀਬ ਆਦਮੀ ਦੀ ਪਹੁੰਚ ਤੋਂ ਬਾਹਰ ਹਨ। ਸੁਸਾਇਟੀ ਨੇ ਜੰਤਰ ਮੰਤਰ ਦਿੱਲੀ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਰੋਸ਼ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਦਿੱਲੀ ਪੁਲਿਸ ਦੁਆਰਾ ਢਾਏ ਗਏ ਅੱਤਿਆਚਾਰਾਂ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਅਤੇ ਇਸ ਦੇ ਨਾਲ ਹੀ ਪੰਜਾਬ ਦੇ ਬਰਨਾਲਾ ਸ਼ਹਿਰ ਵਿਖੇ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਲਈ ਮੁਜ਼ਾਹਰਾ ਕਰ ਰਹੇ ਸਫਾਈ ਸੇਵਕਾਂ ਤੇ ਪੰਜਾਬ ਪੁਲਿਸ ਵੱਲੋਂ ਕੀਤੀ ਕੁੱਟਮਾਰ ਦੀ ਬੇਹੱਦ ਸ਼ਰਮਨਾਕ ਬਰਬਰਤਾ ਦੀ ਵੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਅੰਬੇਡਕਰ ਮਿਸ਼ਨ ਸੁਸਾਇਟੀ ਮੰਗ ਕਰਦੀ ਹੈ ਕਿ ਉਪਰੋਕਤ ਦੋਹਾਂ ਘਟਨਾਵਾਂ ਦੇ ਪੁਲਿਸ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ। ਇਸ ਮੌਕੇ ਡਾ. ਜੀ ਸੀ ਕੌਲ, ਬਲਦੇਵ ਰਾਜ ਭਾਰਦਵਾਜ, ਪਰਮਿੰਦਰ ਸਿੰਘ ਖੁਤਣ, ਚਰਨ ਦਾਸ ਸੰਧੂ, ਮਲਕੀਤ ਸਿੰਘ, ਡਾ. ਮਹਿੰਦਰ ਸੰਧੂ, ਸੂਰਜ ਵਿਰਦੀ, ਤਿਲਕ ਰਾਜ, ਪਿਛੋਰੀ ਲਾਲ ਸੰਧੂ, ਜਗਦੀਸ਼ ਕੁਮਾਰ ਡਾਲੀਆ, ਕਮਲ ਕੁਮਾਰ, ਮਨਜੀਤ ਸਿੰਘ, ਜਸਵਿੰਦਰ ਵਰਿਆਣਾ, ਡਾ ਕੁਲਵੰਤ ਸਿੰਘ, ਓਮ ਪ੍ਰਕਾਸ਼ ਅਤੇ ਨਿਰਮਲ ਬਿੰਜੀ ਹਾਜਰ ਸਨ। ਇਹ ਜਾਣਕਾਰੀ ਅੰਬੇਡਕਰ ਮਿਸ਼ਨ ਸੁਸਾਇਟੀ ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ।
ਬਲਦੇਵ ਰਾਜ ਭਾਰਦਵਾਜ, ਜਨਰਲ ਸਕੱਤਰ, ਅੰਬੇਡਕਰ ਮਿਸ਼ਨ ਸੁਸਾਇਟੀ (ਰਜਿ.) ਪੰਜਾਬ
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly




