HOME ​ਬਲਾਚੌਰ ‘ਚ ‘ਸਰਕਾਰ ਤੁਹਾਡੇ ਦੁਆਰ’: ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਲਈ ਸਤਨਾਮ ਜਲਾਲਪੁਰ...

​ਬਲਾਚੌਰ ‘ਚ ‘ਸਰਕਾਰ ਤੁਹਾਡੇ ਦੁਆਰ’: ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਲਈ ਸਤਨਾਮ ਜਲਾਲਪੁਰ ਨੇ ਵਿੱਢੀ ਮੀਟਿੰਗਾਂ ਦੀ ਲੜੀ

2

ਬਲਾਚੌਰ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਦੀਆਂ ਲੋਕ-ਕਲਿਆਣਕਾਰੀ ਨੀਤੀਆਂ ਅਤੇ ਵਿਕਾਸ ਕਾਰਜਾਂ ਦਾ ਲਾਹਾ ਹਰ ਆਮ ਨਾਗਰਿਕ ਤੱਕ ਪਹੁੰਚਾਉਣ ਦੇ ਮਕਸਦ ਨਾਲ ਹਲਕਾ ਬਲਾਚੌਰ ਵਿੱਚ ਸਿਆਸੀ ਗਰਮਜੋਸ਼ੀ ਵਧ ਗਈ ਹੈ। ਇਸੇ ਤਹਿਤ ਸਾਬਕਾ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਹਲਕੇ ਦੇ ਪਿੰਡ-ਪਿੰਡ ਜਾ ਕੇ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਇਸੇ ਕੜੀ ਤਹਿਤ ਪਿੰਡ ਮਾਲੇਵਾਲ ਵਿਖੇ ਪ੍ਰਭਾਵਸ਼ਾਲੀ ਇਕੱਠ ਹੋਇਆ।​ਮੀਟਿੰਗ ਦੌਰਾਨ ਵੱਡੀ ਗਿਣਤੀ ‘ਚ ਜੁੜੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ, ਜਿਸ ਨੇ ਚੋਣਾਂ ਦੌਰਾਨ ਕੀਤੇ ਹਰ ਵੱਡੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਇਆ ਹੈ। ਉਨ੍ਹਾਂ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਨੂੰ ਗਿਣਾਇਆਂ ਕਿ ਸੂਬੇ ਦੇ 90 ਫ਼ੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੀl ਬਿਨਾਂ ਕਿਸੇ ਸਿਫ਼ਾਰਿਸ਼ ਜਾਂ ਰਿਸ਼ਵਤਖ਼ੋਰੀ ਦੇ, ਹਜ਼ਾਰਾਂ ਯੋਗ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।’ਆਮ ਆਦਮੀ ਕਲੀਨਿਕ’ ਰਾਹੀਂ ਪਿੰਡ-ਪਿੰਡ ਮੁਫ਼ਤ ਇਲਾਜ ਅਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕ ਕੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀ ਲਿਆਂਦੀ ਗਈ ਹੈ।​ਸਤਨਾਮ ਜਲਾਲਪੁਰ ਨੇ ਸਪੱਸ਼ਟ ਕੀਤਾ ਕਿ ਇਹ ਨੁੱਕੜ ਮੀਟਿੰਗਾਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦਾ ਜ਼ਰੀਆ ਹਨ, ਪਿੰਡਾਂ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਕਰਵਾਇਆ ਜਾ ਸਕੇ।​ਇਸ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਪਿੰਡ ਮਾਲੇਵਾਲ ਦੇ ਪਤਵੰਤੇ ਸੱਜਣਾਂ ਅਤੇ ਨਿਵਾਸੀਆਂ ਨੇ ਸਾਬਕਾ ਚੇਅਰਮੈਨ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਪਿੰਡ ਦੇ ਮੋਹਤਬਰਾਂ ਨੇ ਪੰਜਾਬ ਸਰਕਾਰ ਦੇ ਕੰਮਾਂ ‘ਤੇ ਪੂਰਨ ਤਸੱਲੀ ਪ੍ਰਗਟਾਉਂਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਦਾ ਪੂਰਨ ਸਮਰਥਨ ਕਰਨਗੇ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਵਿਸ਼ਵ ਪੰਜਾਬੀ ਸਭਾ, ਕੈਨੇਡਾ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਨੂੰ ਵਾਟਰ ਕੂਲਰ ਭੇਟ
Next articleਕਰਮ ਸਿੰਘ ਭੰਡਾਰੀ ਧਾਰਮਿਕ ਤੇ ਵਿਦਿਅਕ ਖੇਤਰ ਦੀ ਅਣਮੁੱਲੀ ਸ਼ਖ਼ਸੀਅਤ, ਨਵੀਂ ਪੀੜ੍ਹੀ ਨੂੰ ਗੁਰਬਾਣੀ ਨਾਲ ਜੋੜਨ ਲਈ ਕਰ ਰਹੇ ਸ਼ਲਾਘਾਯੋਗ ਉਪਰਾਲੇ: ਅਵਤਾਰ ਸਿੰਘ ਰਾਏਸਰ