ਇਸਲਾਮਾਬਾਦ (ਸਮਾਜ ਵੀਕਲੀ)
:ਅਫ਼ਗ਼ਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਜੰਗ ਦੇ ਝੰਬੇ ਮੁਲਕ ਵਿੱਚ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੀ ਮੌਜੂਦਗੀ ਸਬੰਧੀ ਮੀਡੀਆ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਹੈ। ਸਰਕਾਰ ਨੇ ਕਿਹਾ ਕਿ ਅਜਿਹੀਆਂ ਦਹਿਸ਼ਤੀ ਜਥੇਬੰਦੀਆਂ ਸਿਰਫ਼ ਪਾਕਿਸਤਾਨੀ ਸਰਜ਼ਮੀਨ ’ਤੇ ਸਰਕਾਰੀ ਸਰਪ੍ਰਸਤੀ ਹੇਠ ਅਪਰੇਟ ਕਰਦੀਆਂ ਹਨ। ਪਾਕਿਸਤਾਨੀ ਮੀਡੀਆ ਦੇ ਇਕ ਹਿੱਸੇ ਵਿਚ ਅਜ਼ਹਰ ਦੀ ਅਫ਼ਗਾਨਿਸਤਾਨ ਵਿੱਚ ਮੌਜੂਦਗੀ ਸਬੰਧੀ ਰਿਪੋਰਟਾਂ ਛਪੀਆਂ ਸਨ। ਰਿਪੋਰਟ ’ਚ ਇਹ ਦਾਅਵਾ ਵੀ ਕੀਤਾ ਗਿਆ ਕਿ ਪਾਕਿਸਤਾਨ ਨੇ ਤਾਲਿਬਾਨ ਸਰਕਾਰ ਨੂੰ ਪੱਤਰ ਲਿਖ ਕੇ ਅਜ਼ਹਰ ਨੂੰ ਇਸਲਾਮਾਬਾਦ ਹਵਾਲੇ ਕਰਨ ਦੀ ਮੰਗ ਕੀਤੀ ਹੈ।
HOME ਜੈਸ਼ ਮੁਖੀ ਮਸੂਦ ਅਜ਼ਹਰ ਅਫ਼ਗ਼ਾਨਿਸਤਾਨ ਵਿੱਚ ਨਹੀਂ: ਤਾਲਿਬਾਨ