ਨਵੀਂ ਦਿੱਲੀ— ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਨੇਤਾ ਕੇ ਕਵਿਤਾ ਨੂੰ ਸੋਮਵਾਰ ਨੂੰ ਅਦਾਲਤ ਤੋਂ ਝਟਕਾ ਲੱਗਾ। ਰੌਸ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਕਵਿਤਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 7 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ।ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਦੇ ਵਕੀਲ ਨੇ ਅਦਾਲਤ ਤੋਂ ਦਲੀਲਾਂ ਲਈ ਸਮਾਂ ਮੰਗਿਆ ਹੈ। ਉਸ ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਡਿਫਾਲਟ ਜ਼ਮਾਨਤ ਦੀ ਮੰਗ ਕੀਤੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly