ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਧੰਨ ਧੰਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਔਰੰਗਾਬਾਦ ਵਾਲਿਆਂ ਮਿੱਠੀ ਯਾਦ ਨੂੰ ਸਮਰਪਿਤ 179ਵਾਂ ਸ਼ਹੀਦੀ ਜੋੜ ਮੇਲੇ ਤੇ ਮਨੁੱਖਤਾ ਦੇ ਭਲੇ ਸੰਤ ਬਾਬਾ ਲੀਡਰ ਸਿੰਘ ਜੀ,ਬਾਬਾ ਹਰਜੀਤ ਸਿੰਘ ਜੀ ਦੀ ਪ੍ਰੇਰਨਾ ਸਦਕਾ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ 629ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਦਮਦਮਾ ਸਾਹਿਬ, ਨਵਾਂ ਠੱਟਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਤੇ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਬਾਬਾ ਹਰਜੀਤ ਸਿੰਘ ਦਮਦਮਾ ਸਾਹਿਬ, ਬਾਬਾ ਜੈ ਸਿੰਘ ਮਹਿਮਦਵਾਲ ਨੇ ਕਿਹਾ ਖੂਨਦਾਨ ਕਰਨ ਨਾਲ ਸ਼ਰੀਰ ਵਿੱਚ ਕਿਸੇ ਪ੍ਰਕਾਰ ਦੀ ਕਮਜ਼ੋਰੀ ਨਹੀਂ ਆਉਂਦੀ।
ਇੱਕ ਯੂਨਿਟ ਖੂਨ-ਦਾਨ ਨਾਲ ਤਿੰਨ ਮਨੁੱਖੀ ਜਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਇਸ ਮੌਕੇ ਤੇ ਖੂਨਦਾਨ ਕਰਨ ਵਾਲੇ 40 ਪ੍ਰਾਣੀਆ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਜਰਨੈਲ ਸਿੰਘ ਠੱਟਾ ਸੇਵਾਦਾਰ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਨੇ ਦਸਿਆ ਖੂਨਦਾਨ ਕੈਂਪ ਦੌਰਾਨ ਇਕੱਤਰ ਕੀਤਾ ਗਿਆ। ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਦਿਤਾ ਜਾਵੇਗਾ। ਇਸ ਮੌਕੇ ਤੇ ਭਾਈ ਗੁਰਮੁੱਖ ਸਿੰਘ,ਭਾਈ ਬਲਜੀਤ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly