ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਅਤੇ ਬਾਬਾ ਦਇਆ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ 

ਖੂਨ-ਦਾਨ ਪੁੰਨ ਤੇ ਫਲੀਆਂ ਦਾ ਮਹਾਨ ਕਾਰਜ – ਸੰਤ ਅਮਰੀਕ ਸਿੰਘ ਖੁਖਰੈਣ
ਕਪੂਰਥਲਾ , 4 ਜੁਲਾਈ (ਕੌੜਾ)- ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਸੰਤ ਬਾਬਾ ਦਇਆ ਸਿੰਘ ਜੀ ਦੀ ਮਿੱਠੀ ਯਾਦ ਨੂੰ ਮਨੁਖਤਾ ਦੇ ਭਲੇ ਲਈ ਸੰਤ ਬਾਬਾ ਲੀਡਰ ਸਿੰਘ ਜੀ ਦੀ ਸਰਪ੍ਰਸਤੀ ਹੇਠ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਵਿੱਚ 644ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਗੁਰਸਰ ਫੈਸਲਾਬਾਦ, ਕਪੂਰਥਲਾ ਵਿਖੇ ਲਗਾਇਆ ਗਿਆ। ਇਸ ਮੌਕੇ ਤੇ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਜੀ ਨੇ ਆਪ ਖੂਨ-ਦਾਨ ਕਰਕੇ ਕੈਂਪ ਦਾ ਉਦਘਾਟਨ ਕੀਤਾ ਅਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਕ ਯੂਨਿਟ ਖੂਨਦਾਨ ਕਰਨ ਨਾਲ ਸ਼ਰੀਰ ਵਿੱਚ ਕਿਸੇ ਪ੍ਰਕਾਰ ਦੀ ਕਮਜ਼ੋਰੀ ਨਹੀਂ ਆਉਂਦੀ, ਇਕ ਯੂਨਿਟ ਖੂਨਦਾਨ ਨਾਲ ਤਿੰਨ ਕੀਮਤੀ ਮਨੁੱਖੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ ਖੂਨਦਾਨ ਪੁੰਨ ਤੇ ਫਲੀਆਂ ਦਾ ਮਹਾਨ ਕਾਰਜ ਹੈ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਦੇ ਜਿਲ੍ਹਾ ਕਪੂਰਥਲਾ ਦੇ ਇੰਚਾਰਜ ਜਰਨੈਲ ਸਿੰਘ ਠੱਠਾ ਨੇ ਦਸਿਆ ਕਿ ਖੂਨਦਾਨ ਕੈਂਪ ਦੌਰਾਨ 40 ਬਲੱਡ ਯੂਨਿਟ ਦੀਪਕ ਹਸਪਤਾਲ ਦੇ ਸਹਿਯੋਗ ਨਾਲ ਇੱਕਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਦਿੱਤਾ ਜਾਵੇਗਾ।ਇਸ ਮੌਕੇ ਤੇ ਹੈਡ ਗ੍ਰੰਥੀ ਨਿਰਮਲ ਸਿੰਘ, ਦੀਦਾਰ ਸਿੰਘ, ਹਰਚਰਨ ਸਿੰਘ ਖੁਖਰੈਣ, ਚੰਨਣ ਸਿੰਘ,ਨਿਹੰਗ ਗੁਰਬਖਸ਼ ਸਿੰਘ,ਨਿਹੰਗ ਦਰਸ਼ਨ ਸਿੰਘ,ਗਰੀਬੂ ਖਿਰੂਵਾਲ,ਹਾਜ਼ਰ ਸਨ।

ਸਮਾਜਵੀਕਲੀਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਅਧਿਆਪਕਾਂ ਲਈ ਵਰਕਸ਼ਾਪ
Next articleਡਿਪਟੀ ਚੀਫ਼ ਇੰਜੀਨੀਅਰ ਰਾਕੇਸ਼ ਕੱਲਰ ਨੇ ਸਰਕਲ ਕਪੂਰਥਲਾ ਦਾ ਅਹੁਦਾ ਸੰਭਾਲਿਆ