ਗੁਰੂਗ੍ਰਾਮ (ਹਰਿਆਣਾ) (ਸਮਾਜ ਵੀਕਲੀ): ਇਥੋਂ ਦੇ ਮੇਦਾਂਤਾ ਹਸਪਤਾਲ ’ਚ ਬੀਤੀ ਬਾਅਦ ਦੁਪਹਿਰ 12.15 ਵਜੇ ਕਿਸੇ ਨੇ ਫੋਨ ਕਰਕੇ ਬੰਬ ਹੋਣ ਦੀ ਸੂਚਨਾ ਦਿੱਤੀ। ਪੁਲੀਸ ਨੇ ਦੱਸਿਆ ਕਿ ਹਸਪਤਾਲ ਦੀ ਤਲਾਸ਼ੀ ਲਈ ਗਈ ਪਰ ਕੋਈ ਬੰਬ ਨਹੀਂ ਮਿਲਿਆ। ਪੁਲੀਸ ਨੇ ਦੱਸਿਆ ਕਿ ਮੇਦਾਂਤਾ- ਦਿ ਮੈਡੀਸਿਟੀ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਡਾਕਟਰ ਸੰਜੀਵ ਗੁਪਤਾ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਐਫਆਈਆਰ ਦਰਜ ਕੀਤੀ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly