ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਪਿੰਡ ਆਰੀਆਂਵਾਲ ਵਿੱਚ ਐਸ ਡੀ ਐਮ ਕਪੂਰਥਲਾ ਦੇ ਹੁਕਮਾਂ ਤਹਿਤ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਵਾਉਣ ਲਈ ਆਂਂਗਣਵਾੜੀ ਵਰਕਰ ਕਮਲੇਸ਼ ਰਾਣੀ ਬੀਐਲਓ ਵੱਲੋਂ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਗੋਪੀ ਦੀ ਪ੍ਰੇਰਨਾ ਸਦਕਾ ਵੱਧ ਤੋਂ ਵੱਧ ਪਿੰਡਾਂ ਦੇ ਵੋਟਰਾਂ ਦੇ ਆਧਾਰ ਕਾਰਡ ਵੋਟਰ ਕਾਰਡ ਨਾਲ ਲਿੰਕ ਕਰਵਾਏ ਗਏ । ਕੈਂਪ ਦੌਰਾਨ ਸਰਪੰਚ ਗੁਰਪ੍ਰੀਤ ਸਿੰਘ ਗੋਪੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਵਾਉਣ ਦੀ ਪ੍ਰਕਿਰਿਆ ਨਾਲ ਫ਼ਰਜ਼ੀ ਵੋਟਾਂ ਬਣਾਉਣ ਵਾਲਿਆਂ ਤੇ ਨਕੇਲ ਕੱਸੀ ਜਾ ਸਕੇਗੀ। ਉਨ੍ਹਾਂ ਨੇ ਚੋਣ ਕਮਿਸ਼ਨ ਦੇ ਇਸ ਕਦਮ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਤੇ ਲਾਲ ਸਿੰਘ ਸੀਨੀਅਰ ਆਗੂ ਆਮ ਆਦਮੀ ਪਾਰਟੀ, ਡਾ ਲਵਲੀ, ਰਾਜਦਵਿੰਦਰ ਸਿੰਘ , ਸੂਰਜ, ਤਰਸੇਮ ਸਿੰਘ, ਅਮਨਪ੍ਰੀਤ ਕੌਰ, ਸਰਬਜੀਤ ਕੌਰ ਕੁਲਦੀਪ ਕੌਰ, ਅਕਸ਼ੇ ਆਦਿ ਹਾਜ਼ਰ ਸਨ ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly