ਮੋਗਾ — ਪੰਜਾਬ ਦੇ ਮੋਗਾ ਜ਼ਿਲੇ ਦੇ ਬੁੱਗੀਪੁਰਾ ਰੋਡ ‘ਤੇ ਇਕ ਦਰਦਨਾਕ ਹਾਦਸਾ ਵਾਪਰਿਆ। ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਪਿਓ-ਪੁੱਤ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪਿਓ-ਪੁੱਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਦੋਵੇਂ ਪਿਓ-ਪੁੱਤ ਆਪਣੇ ਪਿੰਡ ਮਹਿਰੋ ਤੋਂ ਮੋਗਾ ਸ਼ਹਿਰ ਵੱਲ ਆ ਰਹੇ ਸਨ। ਹਾਦਸੇ ਤੋਂ ਬਾਅਦ ਸਮਾਜ ਸੇਵੀ ਸੰਸਥਾ ਦੇ ਮੈਂਬਰਾਂ ਨੇ ਪਿਓ-ਪੁੱਤ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਸਮਾਜ ਸੇਵੀ ਸੁਸਾਇਟੀ ਦੇ ਮੈਂਬਰ ਗੁਰਜੋਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਬੁੱਗੀਪੁਰਾ ਰੋਡ ’ਤੇ ਸੜਕ ਹਾਦਸਾ ਵਾਪਰ ਗਿਆ ਹੈ। ਜਿਸ ਤੋਂ ਬਾਅਦ ਅਸੀਂ ਮੌਕੇ ‘ਤੇ ਪਹੁੰਚ ਗਏ। ਉਸ ਨੇ ਦੱਸਿਆ ਕਿ ਅਸੀਂ ਉੱਥੇ ਜਾ ਕੇ ਦੇਖਿਆ ਕਿ ਇੱਕ ਕਾਰ ਨੇ ਬਾਈਕ ਸਵਾਰ ਪਿਉ-ਪੁੱਤ ਨੂੰ ਟੱਕਰ ਮਾਰ ਦਿੱਤੀ ਅਤੇ ਕਾਰ ਲੈ ਕੇ ਭੱਜ ਗਏ। ਜਦੋਂ ਅਸੀਂ ਉਸ ਨੂੰ ਹਸਪਤਾਲ ਲੈ ਕੇ ਆਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਨ੍ਹਾਂ ਦੀ ਪਛਾਣ 32 ਸਾਲਾ ਹਰਪ੍ਰੀਤ ਸਿੰਘ ਅਤੇ 58 ਸਾਲਾ ਬੂਟਾ ਸਿੰਘ ਵਾਸੀ ਪਿੰਡ ਮਹਿਰੋ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly