ਚੰਡੀਗੜ੍ (ਸਮਾਜ ਵੀਕਲੀ): ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ ਚੰਡੀਗੜ੍ਹ ਦੌਰੇ ਤੋਂ ਕੁਝ ਘੰਟੇ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਾਜ ਦੀ ਆਪਣੀ ਅਤੇ ਪਿਛਲੀ ਅਕਾਲੀ ਸਰਕਾਰ ’ਤੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਲੋਕਾਂ ਦੇ ਵਿਰੁੱਧ ਕਾਰਵਾਈ ’ਚ ਨਾਕਾਮਯਾਬੀ ’ਤੇ ਸਵਾਲ ਚੁੱਕੇ।
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਬਿਆਨ ਵਿੱਚ ਕਿਹਾ ਕਿ ਸੂਬੇ ਦੇ ਲੋਕ ਬਿਕਰਮਜੀਤ ਮਜੀਠੀਆ ਬਾਰੇ ਵਿਸ਼ੇਸ਼ ਟਾਸਕ ਫੋਰਸ (ਐੱਸਟੀਐੱਫ) ਦੀ ਰਿਪੋਰਟ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 6000 ਕਰੋੜ ਰੁਪਏ ਦੇ ਭੋਲਾ ਡਰੱਗ ਰੈਕੇਟ ਵਿੱਚ ਮਜੀਠੀਆ ਬਾਰੇ ਐੱਸਟੀਐੱਫ ਦੀ ਰਿਪੋਰਟ 2 ਸਤੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਅੱਗੇ ਰਿਪੋਰਟ ਖੁੱਲ੍ਹੇਗੀ। ਸਿੱਧੂ ਨੇ ਕਿਹਾ ਕਿ ਹਾਈ ਕੋਰਟ ਦੇ ਨਿਰਦੇਸ਼ਾਂ ਦੇ ਬਾਵਜੂਦ ਇਨ੍ਹਾਂ ਦੋਵਾਂ ਸਰਕਾਰਾਂ ਨੇ 13 ਨਸ਼ਾ ਤਸਕਰਾਂ, ਜਿਨ੍ਹਾਂ ਨੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੀਤੀ ਨੂੰ ਭਾਰਤ ਲਿਆਉਣ ਲਈ ਕੁਝ ਨਹੀਂ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly