ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵਰਨਾ ਕਾਰ ਚਾਲਕ ਨੌਜਵਾਨ ਨੂੰ 200 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।
ਜਾਣਕਾਰੀ ਮੁਤਾਬਿਕ ਦੋਰਾਨੇ ਗਸ਼ਤ ਪੁਲਿਸ ਪਾਰਟੀ ਬਾਹੱਦ ਰਕਬਾ ਪਿੰਡ ਡਡਵਿੰਡੀ ਮੋਜੂਦ ਸੀ ਕਿ ਇੱਕ ਕਾਰ ਵਰਨਾ ਨੰਬਰੀ ਪੀ ਬੀ – 10 – ਡੀਕੇ – 4010 ਪਿੰਡ ਡਡਵਿੰਡੀ ਲਿੰਕ ਸੜਕ ਜੀ.ਟੀ ਰੋਡ ਕਪੂਰਥਲਾ ਸੁਲਤਾਨਪੁਰ ਲੋਧੀ ਤੋਂ ਕਰੀਬ 100 ਮੀਟਰ ਪਿੱਛੇ ਸੀ ਤਾਂ ਕਾਰ ਚਾਲਕ ਨੇ ਪੁਲਿਸ ਪਾਰਟੀ ਨੂੰ ਵੇਖ ਕੇ ਕਾਰ ਯਕਦਮ ਪਿੱਛੇ ਨੂੰ ਮੋੜਨ ਦੀ ਕੋਸ਼ਿਸ਼ ਕੀਤੀ ਤੇ ਕਾਰ ਖੇਤ ਵਿੱਚ ਜਾ ਵੜੀ ਤਾਂ ਕਾਰ ਚਾਲਕ ਨੇ ਆਪਣੀ ਜੇਬ ਵਿੱਚੋ ਵਜਨਦਾਰ ਲਿਫਾਫਾ ਬਾਹਰ ਕੱਢ ਕੇ ਸੁੱਟਿਆ।
ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਉਸਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਅਮਨਦੀਪ ਸਿੰਘ ਉਰਫ ਦੁੱਲਾ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਡਡਵਿੰਡੀ ਦੱਸਿਆ। ਜਿਸ ਮਗਰੋਂ ਪੁਲਿਸ ਪਾਰਟੀ ਵਲੋਂ ਉਕਤ ਵਲੋਂ ਸੁੱਟੇ ਹੋਏ ਮੋਮੀ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ । ਉਕਤ ਮਾਮਲੇ ਚ ਪੁਲਿਸ ਵੱਲੋ ਉਕਤ ਨੌਜਵਾਨ ਦੇ ਖਿਲਾਫ 21ਸੀ-61-85 ਐਨ.ਡੀ.ਪੀ.ਸੀ ਐਕਟ ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly