ਲਾਹੌਰ (ਸਮਾਜ ਵੀਕਲੀ): ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਦੇ ਮੁਤਬੰਨੇ ਪੁੱਤਰ ਸਣੇ ਤਿੰਨ ਜਣਿਆਂ ਖਿਲਾਫ਼ ਸ਼ਰਾਬ ਬਰਾਮਦਗੀ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉੱਚ ਅਧਿਕਾਰੀਆਂ ਦੇ ਦਖ਼ਲ ਮਗਰੋਂ ਹਾਲਾਂਕਿ ਇਨ੍ਹਾਂ ਨੂੰ ਛੱਡ ਦਿੱਤਾ ਗਿਆ। ਐੱਫਆਈਆਰ ਮੁਤਾਬਕ ਖ਼ਾਨ ਦੀ ਪਹਿਲੀ ਬੇਗ਼ਮ ਬੁਸ਼ਰਾ ਬੀਬੀ ਦੇ ਪੁੱਤਰ ਮੂਸਾ ਮਾਨੇਕਾ ਤੇ ਉਸ ਦੇ ਦੋ ਦੋਸਤਾਂ ਨੂੰ ਸੋਮਵਾਰ ਨੂੰ ਗ਼ੱਦਾਫ਼ੀ ਸਟੇਡੀਅਮ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਨੇ ਇਨ੍ਹਾਂ ਦੀ ਕਾਰ ਵਿਚੋਂ ਸ਼ਰਾਬ ਬਰਾਮਦ ਕੀਤੀ ਸੀ। ਪੁਲੀਸ ਅਧਿਕਾਰੀ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੇ ਦਖ਼ਲ ਤੇ ਪਰਿਵਾਰਾਂ ਵੱਲੋਂ ਦਿੱਤੀ ਨਿੱਜੀ ਗਾਰੰਟੀ ਜਿਹੀ ਕਾਨੂੰਨੀ ਕਾਰਵਾਈ ਪੂਰੀ ਕਰਨ ਮਗਰੋਂ ਇਨ੍ਹਾਂ ਨੂੰ ਛੱਡ ਦਿੱਤਾ ਗਿਆ। ਪਾਕਿਸਤਾਨ ਵਿੱਚ ਸ਼ਰਾਬ ਪੀਣਾ ਤੇ ਇਸ ਦੀ ਵਿਕਰੀ ਗੈਰਕਾਨੂੰਨੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly