ਜੰਗਲਾਤ ਖੇਤਰ ‘ਚ ਨਾਜਾਇਜ਼ ਮਾਈਨਿੰਗ ਦੇ ਦੋਸ਼ ‘ਚ ਮਾਮਲਾ ਦਰਜ

ਟਰੈਕਟਰ ਟਰਾਲੀ ਜ਼ਬਤ

ਡੇਰਾਬੱਸੀ, (ਸੰਜੀਵ ਸਿੰਘ ਸੈਣੀ, ਮੋਹਾਲੀ) (ਸਮਾਜ ਵੀਕਲੀ): ਜੰਗਲਾਤ ਖੇਤਰ ‘ਚ ਨਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਮਾਮਲਾ ਦਰਜ਼ ਹੋਇਆ ਹੈ।ਮੁਲਜ਼ਮ ਰੇਤ ਨਾਲ ਭਰੇ ਟਰੈਕਟਰ ਟਰਾਲੇ ਨੂੰ ਪਿੱਛੇ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਟਰਾਲੀ ਨੂੰ ਕਬਜ਼ੇ ਵਿੱਚ ਲੈ ਕੇ ਵਿਭਾਗੀ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਰੇਂਜ ਅਫਸਰ ਅਰਸ਼ਦੀਪ ਰਾਣਾ ਨੇ ਦੱਸਿਆ ਕਿ ਬੀਤੀ ਰਾਤ ਕਰੀਬ 1 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਖੇਤਰ ‘ਚ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ, ਜਿਸ ਦੀ ਸੂਚਨਾ ਦਿੰਦੇ ਹੋਏ ਵਣ ਗਾਰਡ ਜਤਿੰਦਰ ਸਿੰਘ ਅਤੇ ਬਲਾਕ ਅਫਸਰ ਜੈ ਸਿੰਘ ਨੇ ਮੌਕੇ ‘ਤੇ ਛਾਪਾ ਮਾਰਿਆ।

ਅਧਿਕਾਰੀਆਂ ਨੂੰ ਦੇਖ ਕੇ ਮੁਲਜ਼ਮ ਰੇਤ ਨਾਲ ਭਰੀ ਟਰੈਕਟਰ ਟਰਾਲੀ ਛੱਡ ਕੇ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਅਧਿਕਾਰੀਆਂ ਨੇ ਟਰੈਕਟਰ-ਟਰਾਲੀ ਨੂੰ ਜ਼ਬਤ ਕਰ ਲਿਆ ਅਤੇ ਮਾਮਲੇ ਸਬੰਧੀ ਆਪਣੇ ਉੱਚ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਕਿਹਾ ਕਿ ਅਣਪਛਾਤੇ ਖ਼ਿਲਾਫ਼ ਵਿਭਾਗੀ ਕੇਸ ਦਰਜ ਕਰਕੇ ਟਰੈਕਟਰ ਦੇ ਮਾਲਕ ਦਾ ਪਤਾ ਲਗਾਇਆ ਜਾਵੇਗਾ। ਮੁਲਜ਼ਮਾਂ ਦੀ ਭਾਲ ਜਾਰੀ ਹੈ। ਡੇਰਾਬੱਸੀ001- ਰੇਤ ਨਾਲ ਭਰੀ ਟਰੈਕਟਰ ਟਰਾਲੀ ਨੂੰ ਕਾਬੂ ਕਰਕੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਅਧਿਕਾਰੀ

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਹੋਈ
Next articleਸ਼ਾਇਰਾਂ ਤੇ ਫਨਕਾਰਾਂ ਅੰਦਰ