ਸੁੰਨੜਵਾਲ ਦੇ ਵਿਕਾਸ ਲਈ 14 ਲੱਖ ਦਾ ਚੈੱਕ ਸਰਪੰਚ ਤਰਲੋਚਨ ਸਿੰਘ ਗੋਸ਼ੀ ਨੂੰ ਸੌਪਿਆ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪਿੰਡ ਸੁੰਨੜਵਾਲ ਵਿਖੇ ਸਰਪੰਚ ਤਰਲੋਚਨ ਸਿੰਘ ਗੋਸ਼ੀ ਦੀ ਹਵੇਲੀ ਵਿੱਚ ਹੋਏ ਸੰਖੇਪ ਪ੍ਰੋਗਰਾਮ ਤਹਿਤ ਗ੍ਰਾਮ ਪੰਚਾਇਤ ਸੁੰਨੜਵਾਲ ਨੂੰ ਪਿੰਡ ਦੇ ਸਰਵਪੱਖੀ ਵਿਕਾਸ ਲਈ 14 ਲੱਖ ਦਾ ਚੈੱਕ ਸਰਪੰਚ ਤਰਲੋਚਨ ਸਿੰਘ ਗੋਸ਼ੀ ਨੂੰ ਸੌਪਿਆ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਇਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਨੂੰ 100 ਫੀਸਦੀ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਸਮੇਂ ਸਮੇਂ ਸਿਰ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਇਸ ਤੋਂ ਪਹਿਲਾਂ ਵੀ ਪਿੰਡ ਸੁੰਨੜਵਾਲ ਨੂੰ ਪਹਿਲਾਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਤੇ ਸਮੇਂ ਸਿਰ ਹੋਰ ਵਿਕਾਸ ਲਈ ਗ੍ਰਾਂਟਾਂ ਦਿੱਤੀਆ ਜਾਣਗੀਆਂ।

ਉਨ੍ਹਾਂ ਸਰਪੰਚ ਤਰਲੋਚਨ ਸਿੰਘ ਗੋਸ਼ੀ ਦੀ ਸਿਫਤ ਕਰਦਿਆਂ ਕਿਹਾ ਕਿ ਉਨ੍ਹਾਂ ਬਿਨ੍ਹਾਂ ਕਿਸੇ ਭੇਦਭਾਵ ਦੇ ਆਪਣੇ ਪਿੰਡ ਦਾ ਸਰਵਪੱਖੀ ਵਿਕਾਸ ਕੀਤਾ ਹੈ ਤੇ ਹਲਕੇ ਦੇ ਬਾਕੀ ਪਿੰਡ ਵੀ ਬਿਨ੍ਹਾਂ ਕਿਸੇ ਭੇਦਭਾਵ ਦੇ ਆਪਣੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨ। ਇਸ ਮੌਕੇ ਸਰਪੰਚ ਤਰਲੋਚਨ ਸਿੰਘ ਗੋਸ਼ੀ ਨੇ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਦਾ ਪਿੰਡ ਦੇ ਸਰਵਪੱਖੀ ਵਿਕਾਸ ਲਈ ਗ੍ਰਾਂਟ ਦੇਣ ਤੇ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਆਪਣੇ ਪਿੰਡ ਨੂੰ ਸਾਰੀਆਂ ਸਹੂਲਤਾਂ ਦੇ ਕੇ ਪੰਜਾਬ ਦਾ ਨੰਬਰ ਇੱਕ ਪਿੰਡ ਬਣਾਉਗੇ। ਇਸ ਮੌਕੇ ਅਮਰਜੀਤ ਸਿੰਘ ਸੈਦੋਵਾਲ ਦਿਹਾਤੀ ਪ੍ਰਧਾਨ, ਜਰਨੈਲ਼ ਸਿੰਘ ਮੇਜਰ, ਬਲਦੇਵ ਸਿੰਘ ਦੇਬੀ, ਅਵਤਾਰ ਸਿੰਘ ਪੰਚ, ਸੰਤੋਖ ਸਿੰਘ ਪੰਚ, ਜਸਪਾਲ ਸਿੰਘ ਪੰਚ, ਤਰਸੇਮ ਸਿੰਘ, ਭਾਨ ਸਿੰਘ, ਬਲਕਾਰ ਸਿੰਘ ਖਜਾਨਚੀ, ਇਕਬਾਲ ਸਿੰਘ ਸੋਨੂੰ, ਜਸਵਿੰਦਰ ਸਿੰਘ ਬਿੰਦੂ, ਸੁਖਦੇਵ ਸਿੰਘ ਲਾਡੀ, ਜਸਵੀਰ ਸਿੰਘ ਰਾਮਾ ਤੇ ਜਿੰਦਰ ਸਿੰਘ ਹਾਜਰ ਸਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਅਨੁਸ਼ਾਸਨੀ ਕਮੇਟੀ ਦੀ ਚੋਣ
Next articleਹਲਕੇ ਦੇ ਹਰ ਪਿੰਡ ਚੋਂ ਉੱਠਣ ਲੱਗੀ ਇੰਜੀਨੀਅਰ ਸਵਰਨ ਸਿੰਘ ਨੂੰ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਦੀ ਮੰਗ