ਪਾਰਕ ‘ਚ ਬੈਠੇ ਜੋੜੇ ਦੀ ਗੋਲੀ ਮਾਰ ਕੇ ਹੱਤਿਆ

ਇਸ ਸਮੇਂ ਦੀ ਵੱਡੀ ਖਬਰ ਹਰਿਆਣਾ ਦੇ ਹਾਂਸੀ ਤੋਂ ਸਾਹਮਣੇ ਆਈ ਹੈ। ਇੱਥੇ ਇੱਕ ਪ੍ਰੇਮੀ ਜੋੜੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੋਵਾਂ ਦੀਆਂ ਲਾਸ਼ਾਂ ਪਾਰਕ ‘ਚੋਂ ਮਿਲੀਆਂ, ਜਿਸ ਤੋਂ ਬਾਅਦ ਪੁਲਸ ਟੀਮ ਮੌਕੇ ‘ਤੇ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਪ੍ਰੇਮੀ ਜੋੜਾ ਸਵੇਰੇ ਹਾਂਸੀ ਦੇ ਲਾਲਾ ਹੁਕਮ ਚੰਦ ਜੈਨ ਪਾਰਕ ਵਿੱਚ ਬੈਠਾ ਸੀ, ਜਦੋਂ ਬਾਈਕ ਸਵਾਰ ਦੋ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਸਵੇਰੇ ਕਰੀਬ 9.30 ਵਜੇ ਬਾਈਕ ਸਵਾਰ ਬਦਮਾਸ਼ ਆਏ ਅਤੇ ਦੋਵਾਂ ‘ਤੇ 7 ਰਾਉਂਡ ਫਾਇਰ ਕੀਤੇ। ਲੜਕੇ ਦੀ ਪਛਾਣ ਹਿਸਾਰ ਜ਼ਿਲ੍ਹੇ ਦੇ ਪਿੰਡ ਬਡਾਲਾ ਦੇ ਰਹਿਣ ਵਾਲੇ ਤੇਜਵੀਰ ਵਜੋਂ ਹੋਈ ਹੈ ਅਤੇ ਲੜਕੀ ਦੀ ਪਛਾਣ ਹਾਂਸੀ ਦੇ ਪਿੰਡ ਸੁਲਤਾਨਪੁਰ ਦੀ ਰਹਿਣ ਵਾਲੀ ਮੀਨਾ ਵਜੋਂ ਹੋਈ ਹੈ। ਦੋ ਮਹੀਨੇ ਪਹਿਲਾਂ ਹੀ ਦੋਵਾਂ ਦਾ ਵਿਆਹ ਹੋਇਆ ਸੀ। ਤੇਜਵੀਰ ਨੋਇਡਾ ਵਿੱਚ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨੌਜਵਾਨ ਮੋਟਰਸਾਈਕਲ ‘ਤੇ ਫ਼ਰਾਰ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਇਸ ਕਤਲ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਦੋਵਾਂ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਹੈ। ਸਵੇਰ ਸਮੇਂ ਪਾਰਕ ਵਿੱਚ ਸੈਰ ਕਰਨ ਲਈ ਆਉਣ ਵਾਲੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਸਪਾ ਨੇ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ 32 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ
Next articleਭੁੱਖ ਹੜਤਾਲ ‘ਤੇ ਬੈਠੇ ਆਤਿਸ਼ੀ ਦੀ ਸਿਹਤ ਵਿਗੜ ਗਈ, ਡਾਕਟਰਾਂ ਨੇ ਜਲ ਮੰਤਰੀ ਨੂੰ ਦਿੱਤੀ ਇਹ ਸਲਾਹ