ਦਿੜ੍ਹਬਾ ਮੰਡੀ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ)(ਸਮਾਜ ਵੀਕਲੀ)-ਪੰਜਾਬ ਵਿੱਚ 2022 ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਿਸਾਨਾਂ ਦੀਆਂ ਬਹੁਤ ਸਾਰੀਆਂ ਜਥੇਬੰਦੀਆਂ ਵੱਲੋਂ ਕਿਸਾਨਾਂ ਦੇ ਬਹੁਤ ਹੀ ਸੁਲਝੇ ਹੋਏ ਆਗੂ ਸ੍ਰ ਬਲਵੀਰ ਸਿੰਘ ਜੀ ਰਾਜੇਵਾਲ ਸਾਹਿਬ ਦੀ ਅਗਵਾਈ ਵਿੱਚ ਸੰਯੁਕਤ ਸਮਾਜ ਮੋਰਚਾ ਬਣਾ ਕੇ ਚੋਣਾਂ ਲੜਣ ਦਾ ਲਿਆ ਗਿਆ ਫੈਸਲਾ ਸਮੇਂ ਦੀ ਲੋੜ ਅਨੁਸਾਰ ਬਹੁਤ ਹੀ ਮਹੱਤਵਪੂਰਨ ਅਤੇ ਸਹੀ ਫੈਸਲਾ ਹੈ, ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੰਬਰਦਾਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸ੍ਰ ਰਣ ਸਿੰਘ ਮਹਿਲਾਂ ਨੇ ਦੱਸਿਆ ਕਿ ਪੰਜਾਬ ਦੇ ਸਮੁੱਚੇ ਲੋਕ ਹੁਣ ਰਵਾਇਤੀ ਪਾਰਟੀਆਂ ਦੇ ਚੁਗ਼ਲ ਚੋਂ ਨਿਕਲਣਾ ਚਾਹੁੰਦੇ ਹਨ ਜਿਨ੍ਹਾਂ ਨੇ ਹਸਦੇ ਵਸਦੇ ਪੰਜਾਬ ਨੂੰ ਬਰਬਾਦੀ ਦੇ ਕੰਢੇ ਤੇ ਲਿਆ ਖੜ੍ਹਾ ਕੀਤਾ ਹੈ , ਇਹਨਾਂ ਰਵਾਇਤੀ ਪਾਰਟੀਆਂ ਅਤੇ ਇਹਨਾਂ ਦੀਆਂ ਲੋਕ ਵਿਰੋਧੀ ਨੀਤੀਆਂ ਤੋ ਅੱਕ ਚੁੱਕੇ ਪੰਜਾਬ ਵਾਸੀਆਂ ਨੂੰ ਅੱਜ ਲੋੜ ਸੀ ਇੱਕ ਨਵੇਂ ਅਤੇ ਉਸਾਰੂ ਸੋਚ ਰੱਖਣ ਵਾਲੇ ਫ਼ਰੰਟ ਦੀ ਜੋ ਰਾਜੇਵਾਲ ਸਾਹਿਬ ਜੀ ਦੀ ਅਗਵਾਈ ਵਿੱਚ ਸੰਯੁਕਤ ਸਮਾਜ ਮੋਰਚੇ ਦੇ ਰੂਪ ਵਿੱਚ ਉਭਰ ਕੇ ਸਾਹਮਣੇ ਆਇਆ ਹੈ , ਰਣ ਸਿੰਘ ਮਹਿਲਾਂ ਨੇ ਦੱਸਿਆ ਦਿੱਲੀ ਫਤਿਹ ਕਰਨ ਤੋਂ ਬਾਅਦ ਪੰਜਾਬ ਦੇ ਲੋਕ ਨਾ ਚਾਹੁੰਦੇ ਹੋਏ ਵੀ ਪੰਜਾਬ ਦੇ ਲੋਕ ਕਾਂਗਰਸ, ਅਕਾਲੀ, ਆਪ ਅਤੇ ਹੋਰ ਆਪੋਂ ਆਪਣੀਆਂ ਪੁਰਾਣੀਆਂ ਪਾਰਟੀਆਂ ਦੀਆਂ ਰੈਲੀਆਂ ਜਾ ਸਮਾਗਮਾਂ ਚ ਜਾਣਾਂ ਲੋਕਾਂ ਦੀ ਮਜਬੂਰੀ ਬਣ ਗਈ ਸੀ , ਲੋਕ ਬਦਲ ਚਾਹੁੰਦੇ ਸੀ ਪਰ ਬਦਲ ਮਿਲ ਨਹੀਂ ਸੀ ਰਿਹਾ , ਹੁਣ ਮੋਰਚੇ ਦੇ ਮੈਦਾਨ ਵਿੱਚ ਆਉਣ ਨਾਲ ਪੰਜਾਬ ਵਾਸੀਆ ਦੇ ਚੇਹਰੇ ਖਿੜੇ ਖਿੜੇ ਨਜ਼ਰ ਆ ਰਹੇ ਅਤੇ ਹਰ ਪਾਸੇ ਖ਼ੁਸ਼ੀ ਦੀ ਲਹਿਰ ਨਜ਼ਰ ਆ ਰਹੀ ਹੈ, ਕਿਉਂਕਿ ਹੁਣ ਜਨਤਾ ਦਾ ਝੁਕਾਅ ਰਵਾਇਤੀ ਪਾਰਟੀਆਂ ਤੋ ਹੱਟ ਕੇ ਮੋਰਚੇ ਵੱਲ ਹੋ ਰਿਹਾ ਹੈ , ਮੋਰਚੇ ਦੇ ਮੈਦਾਨ ਚ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਪੰਜਾਬ ਦਾ ਭਵਿੱਖ ਹੁਣ ਸੁਨਹਿਰੀ ਹੋਣ ਦੀ ਆਸ ਵੱਝੀ , ਕਿਉਂਕਿ ਪੰਜਾਬ ਚ ਵਾਰੋ ਵਾਰੀ ਮਿੱਲੀ ਭੁਗਤ ਨਾਲ ਰਾਜ ਕਰ ਰਹੀਆਂ ਪਾਰਟੀਆਂ ਨੇ ਪੰਜਾਬ ਦਾ ਬੇੜਾ ਗ਼ਰਕ ਕਰਕੇ ਰੱਖ ਦਿੱਤਾ ਹੈ , ਇਹਨਾਂ ਨੇ ਪੰਜਾਬ ਨੂੰ ਕਰਜ਼ਾਈ ਅਤੇ ਵੱਡੀ ਪੱਧਰ ਤੇ ਨਸ਼ਈ ਬਣਾਂ ਕੇ ਰੱਖ ਦਿੱਤਾ ਹੈ ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly