ਪੰਜਾਬ ਦੇ ਭਾਜਪਾ ਨੇਤਾਵਾਂ ਦਾ ਵਫ਼ਦ ਪ੍ਰਧਾਨ ਮੰਤਰੀ ਨੂੰ ਮਿਲਿਆ, ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਮੰਗ

ਚੰਡੀਗੜ੍ਹ (ਸਮਾਜ ਵੀਕਲੀ):  ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਭਾਜਪਾ ਆਗੂਆਂ ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਮੀਟਿੰਗ ’ਚ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੁਸ਼ਯੰਤ ਕੁਮਾਰ ਗੌਤਮ, ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ, ਕੌਮੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਹੋਰ ਨੇਤਾ ਹਾਜ਼ਰ ਸਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਜਿਥੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਮੰਗ ਪੱਤਰ ਸੌਂਪਿਆ, ਉਥੇ ਕਿਸਾਨਾਂ, ਅਗਾਮੀ ਵਿਧਾਨ ਸਭਾ ਚੋਣਾਂ ਤੇ ਹੋਰ ਮਸਲਿਆਂ ’ਤੇ ਚਰਚਾ ਕੀਤੀ। ਇਹ ਨੇਤਾ ਅੱਜ ਸਵੇਰੇ 11 ਵਜੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ’ਤੇ ਪੁੱਜੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੂਸ ਨੇ ਭਾਰਤ ਨੂੰ ਸ਼ੁਰੂ ਕੀਤੀ ਆਧੁਨਿਕ ‘ਬ੍ਰਹਮਾਸਤਰ’ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਦੀ ਸਪਲਾਈ
Next articleਭਾਰਤ ਨਿਰਯਾਤ ’ਚ ਇਤਿਹਾਸਕ ਉਚਾਈ ਹਾਸਲ ਕਰਨ ਦੇ ਰਾਹ: ਗੋਇਲ