ਹਜ਼ਰਤ ਪੀਰ ਬਾਬਾ ਮੀਆਂ ਲਹਿਣਾ ਸ਼ਾਹ ਜੀ ਦੀ ਪ੍ਰਬੰਧਕ ਕਮੇਟੀ ਦੀ ਵਿਚਾਰ ਵਟਾਂਦਰਾ ਮੀਟਿੰਗ ਹੋਈ

ਕਪੁਰਥਲਾ (ਸਮਾਜ ਵੀਕਲੀ) ( ਕੌੜਾ )– ਅੱਜ ਹਜ਼ਰਤ ਪੀਰ ਬਾਬਾ ਮੀਆਂ ਲਹਿਣਾ ਸ਼ਾਹ ਜੀ ਦੀ ਪ੍ਰਬੰਧਕ ਕਮੇਟੀ ਦੇ ਆਹੁਦੇਦਾਰਾਂ ਦੀ ਵਿਚਾਰ ਵਟਾਂਦਰਾ ਅਹਿਮ ਮੀਟਿੰਗ ਹੋਈ। ਜਿਸ ਦੀ ਪ੍ਰਧਾਨਗੀ ਸਰਪੰਚ ਤੇਜਵਿੰਦਰ ਸਿੰਘ ਸਾਬੀ ਅਤੇ ਅਮਰਜੀਤ ਸਿੰਘ ਖੈੜਾ ਨੇ ਸਾਂਝੇ ਤੌਰ ਉੱਤੇ ਕੀਤੀ। ਉਕਤ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਕਮੇਟੀ ਦੇ ਜਰਨਲ ਸਕੱਤਰ ਰਮੇਸ਼ ਖੈੜਾ ਨੇ ਆਖਿਆ ਕਿ ਕਮੇਟੀ ਵੱਲੋਂ ਜਿੱਥੇ ਸਾਂਈ ਜੀ ਦੇ ਦਰਬਾਰ ਉਤੇ ਹਰ ਸਾਲ 29 ਜੂਨ ਨੂੰ ਸਾਲਾਨਾ ਜੋੜ ਮੇਲਾ ਮਨਾਇਆ ਜਾਂਦਾ ਹੈ, ਉੱਥੇ ਸਾਈਂ ਮੀਆਂ ਲਹਿਣਾ ਸ਼ਾਹ ਜੀ ਦੀ ਯਾਦ ਵਿੱਚ ਛਿੰਝ ਮੇਲਾ ਵੀ ਕਰਵਾਇਆ ਜਾਂਦਾ ਹੈ। ਓਹਨਾਂ ਦਸਿਆ ਕਿ ਕਮੇਟੀ ਵੱਲੋਂ ਪਿੰਡ ਦੇ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਖੇਡਾਂ ਅਤੇ ਸਾਲਾਨਾ ਪ੍ਰੀਖਿਆਵਾਂ ਵਿਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਲੋੜ੍ਹਵੰਦ ਗਰੀਬ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਆਰਥਿਕ ਮਦਦ ਕਰਨ ਦੇ ਨਾਲ ਨਾਲ ਹੋਰ ਅਨੇਕਾਂ ਸਮਾਜ ਭਲਾਈ ਦੇ ਕੰਮ ਕੀਤੇ ਜਾਂਦੇ ਹਨ ਜਿਹਨਾਂ ਨੂੰ ਕਮੇਟੀ ਵੱਲੋਂ ਇੰਝ ਹੀ ਨਿਰੰਤਰ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ।

ਓਹਨਾਂ ਦੱਸਿਆ ਕਿ ਸਾਲਾਨਾ ਜੋੜ ਮੇਲੇ, ਛਿੰਝ ਮੇਲੇ ਅਤੇ ਹੋਰ ਸਮਾਜ ਭਲਾਈ ਦੇ ਕੰਮਾਂ ਨੂੰ ਸਫਲ ਬਣਾਉਣ ਲਈ ਪਿੰਡ ਦੇ ਵਿਦੇਸ਼ਾਂ ਵਿੱਚ ਵਸਦੇ ਐਨ ਆਰ ਆਈਜ਼ ਵੀਰਾਂ ਵੱਲੋਂ ਦਿੱਲ ਖੋਲ ਕੇ ਆਰਥਿਕ ਸਹਿਯੋਗ ਦਿੱਤਾ ਜਾਂਦਾ ਹੈ। ਮੀਟਿੰਗ ਦੌਰਾਨ ਹਾਜ਼ਰ ਕੁੱਕੂ ਨਾਹਰ, ਜੱਸੂ ਲਾਹੌਰੀਆ, ਦਿਨੇਸ਼ ਸ਼ਰਮਾ, ਸਵਰਨ ਸੋਹਲ, ਜਰਨੈਲ ਸਿੰਘ ਭੂਈ, ਸੁੱਖਾ ਖੈੜਾ ਆਦਿ ਦੀ ਹਾਜ਼ਰੀ ਦੌਰਾਨ ਲੇਖਾ ਜੋਖਾ ਵੀ ਸਾਂਝਾ ਕੀਤਾ ਗਿਆ ਅਤੇ ਜੂਨ ਮਹੀਨੇ ਵਿੱਚ ਹੋਣ ਵਾਲੇ ਸਾਲਾਨਾ ਜੋੜ ਮੇਲੇ ਅਤੇ ਛਿੰਝ ਮੇਲੇ ਦੀਆਂ ਤਿਆਰੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਫੈਸਲਾ ਕੀਤਾ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਯਾਦਗਾਰੀ ਹੋ ਨਿਬੜਿਆ ਸਰਕਾਰੀ ਐਲੀਮੈਂਟਰੀ ਸਕੂਲ ਭਾਣੋ ਲੰਗਾ( ਕਪੁਰਥਲਾ-1) ਦਾ ਗ੍ਰੈਜੂਏਸ਼ਨ ਸੈਰੇਮਨੀ ਪ੍ਰੋਗਰਾਮ
Next articleਵਲੈਤ ਰਿਟਰਨ ਹਾਸ ਵਿਅੰਗ