ਪੱਛਮੀ ਦਿੱਲੀ ਦੇ ਕਾਰਖਾਨੇ ’ਚ ਅੱਗ ਲੱਗੀ, ਫਾਇਰ ਬ੍ਰਿਗੇਡ ਦੀਆਂ 27 ਗੱਡੀਆਂ ਨੇ ਸਥਿਤੀ ਕਾਬੂ ’ਚ ਕੀਤੀ

ਨਵੀਂ ਦਿੱਲੀ(ਸਮਾਜ ਵੀਕਲੀ): ਪੱਛਮੀ ਦਿੱਲੀ ਦੇ ਮੋਤੀ ਨਗਰ ਥਾਣਾ ਨੇੜੇ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸਿਜ਼ ਦੇ ਡਾਇਰੈਕਟਰ ਅਤੁਲ ਗਰਗ ਨੇ ਕਿਹਾ ਕਿ ਐਤਵਾਰ ਦੇਰ ਰਾਤ ਨੂੰ ਲੱਗੀ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਅਤੇ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਅੱਗ ਬੁਝਾਊ ਸੇਵਾ ਨੂੰ ਰਾਤ 11.40 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 27 ਗੱਡੀਆਂ ਮੌਕੇ ‘ਤੇ ਪਹੁੰਚੀਆਂ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

 

Previous articleਜਸਟਿਸ ਬਿੰਦਲ ਤੇ ਜਸਟਿਸ ਅਰਵਿੰਦ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ
Next articleਲਹਿਰਾਗਾਗਾ: ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕੀਤੀ