ਨਵੀਂ ਦਿੱਲੀ— ਦਿੱਲੀ ਦੇ ਪ੍ਰੇਮ ਨਗਰ ਇਲਾਕੇ ‘ਚ ਇਕ ਘਰ ‘ਚ ਅੱਗ ਲੱਗਣ ਕਾਰਨ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਪਤੀ, ਪਤਨੀ ਅਤੇ ਦੋ ਪੁੱਤਰ ਸ਼ਾਮਲ ਹਨ। ਅੱਗ ਲੱਗਣ ਦੀ ਘਟਨਾ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਰ ਵਿੱਚ ਅੱਗ ਲੱਗਣ ਦੀ ਘਟਨਾ ਤੜਕੇ ਕਰੀਬ ਸਾਢੇ ਤਿੰਨ ਵਜੇ ਵਾਪਰੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀ ਮੁਤਾਬਕ ਘਰ ‘ਚ ਲੱਗੀ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਇਸ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਅੱਗ ਲੱਗਣ ਦਾ ਕਾਰਨ ਇਨਵਰਟਰ ਵਿੱਚ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪੁਲਸ ਮੌਕੇ ‘ਤੇ ਪਹੁੰਚੀ ਅਤੇ ਹਾਦਸੇ ਦੀ ਜਾਂਚ ਕਰ ਰਹੀ ਹੈ। ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ, ਕੁਝ ਹੀ ਦੇਰ ‘ਚ ਘਰ ਨੂੰ ਲੱਗੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਸਥਾਨਕ ਲੋਕਾਂ ਮੁਤਾਬਕ ਅੱਗ ਦੀਆਂ ਲਪਟਾਂ ਦੇ ਨਾਲ-ਨਾਲ ਘਰ ਧੂੰਏਂ ਨਾਲ ਭਰ ਗਿਆ ਸੀ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਅੱਗ ਇਨਵਰਟਰ ‘ਚ ਸ਼ਾਰਟ ਸਰਕਟ ਕਾਰਨ ਲੱਗੀ ਹੈ। ਸੋਫਾ ਵੀ ਉਸੇ ਥਾਂ ਰੱਖਿਆ ਗਿਆ ਸੀ ਜਿੱਥੇ ਇਨਵਰਟਰ ਲਗਾਇਆ ਗਿਆ ਸੀ। ਇਨਵਰਟਰ ਵਿੱਚ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਹੋਈ ਚੰਗਿਆੜੀ ਕਾਰਨ ਸੋਫੇ ਨੂੰ ਅੱਗ ਲੱਗ ਗਈ। ਸੋਫੇ ਦੇ ਕਵਰ ਤੋਂ ਨਿਕਲਦਾ ਧੂੰਆਂ ਘਰ ਵਿੱਚ ਫੈਲ ਗਿਆ। ਹਾਦਸੇ ਵਿੱਚ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਹੀਰਾ ਸਿੰਘ, ਉਸ ਦੀ ਪਤਨੀ ਨੀਤੂ ਸਿੰਘ ਅਤੇ ਉਨ੍ਹਾਂ ਦੇ ਦੋ ਪੁੱਤਰ ਰੌਬਿਨ (22) ਅਤੇ ਲਕਸ਼ੈ (21) ਸ਼ਾਮਲ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly