ਹੁਸ਼ਿਆਰਪੁਰ/ਸ਼ਾਮ ਚੁਰਾਸੀ (ਸਮਾਜ ਵੀਕਲੀ) (ਕੁਲਦੀਪ ਚੁੰਬਰ): ਮਹਾਨ ਕ੍ਰਾਂਤੀਕਾਰੀ ਰਹਿਬਰ, ਮਹਾਨ ਯੁੱਗ ਪੁਰਸ਼ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 132ਵੇਂ ਜਨਮ ਦਿਹਾੜੇ ਮੌਕੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ, 108 ਸੰਤ ਬਾਬਾ ਭੋਲਾ ਦਾਸ ਜੀ ਯੂਥ ਕਲੱਬ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਪਿੰਡ ਮੱਛਰੀਵਾਲ ਨੇੜੇ ਸ਼ਾਮ ਚੁਰਾਸੀ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਰਾਤ ਦਾ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ।ਜਿਸ ਵਿੱਚ ਬੁਲਾਰਿਆਂ ਵਲੋਂ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਅਤੇ ਸੰਘਰਸ਼ ਤੇ ਚਾਨਣਾ ਪਾਇਆ ਗਿਆ । ਬੁਲਾਰਿਆਂ ਵਿੱਚ ਮਾਸਟਰ ਸੁਖਵਿੰਦਰ ਸਿੰਘ ਟੋਨੀ ਸਾਰੋਬਾਦ ਅਤੇ ਮਾਸਟਰ ਅਰਸ਼ਦੀਪ ਸਿੰਘ ਪੰਡੋਰੀ ਨਿੱਝਰਾਂ ਨੇ ਆਪਣੇ ਵਿਚਾਰ ਪੇਸ਼ ਕੀਤੇ।
ਇਸ ਮੌਕੇ ਬੱਚਿਆਂ ਵੱਲੋਂ ਬਾਬਾ ਸਾਹਿਬ ਜੀ ਦੇ ਜੀਵਨ ਉੱਤੇ ਸਪੀਚ ਕੀਤੀ ਗਈ। ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਬੁਲਾਰਿਆਂ ਅਤੇ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਪ੍ਰਬੰਧਕ ਕਮੇਟੀ ਵੱਲੋਂ ਸਾਰੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਗੇ ਤੋਂ ਇਸ ਪ੍ਰੋਗਰਾਮ ਨੂੰ ਹੋਰ ਵੀ ਵੱਡੇ ਪੱਧਰ ਤੇ ਪਿੰਡ ਵਿੱਚ ਮਨਾਇਆ ਜਾਵੇਗਾ ਅਤੇ ਸੁਝਵਾਨ ਬੁਲਾਰਿਆਂ ਨੂੰ ਬੁਲਾ ਕੇ ਬਾਬਾ ਸਾਹਿਬ ਜੀ ਦੇ ਸਮਾਜ ਪ੍ਰਤੀ ਕੀਤੇ ਉਪਕਾਰਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।ਇਸ ਮੌਕੇ ਕਮੇਟੀ ਪ੍ਰਧਾਨ ਨਰੈਣ ਸਿੰਘ, ਸਕੱਤਰ ਹਰਿ ਰਾਇ,ਉੱਪ ਪ੍ਰਧਾਨ ਅਮਰਦੀਪ ਸਿੰਘ,ਸਹਾਇਕ ਪ੍ਰਧਾਨ ਹਰਭਜਨ ਲਾਲ, ਸ਼੍ਰੀ ਵਾਸੁਦੇਵ,ਡਾ. ਡੀ ਪਾਲ, ਸ਼੍ਰੀ ਭਗਵਾਨ ਦਾਸ ,ਸ਼੍ਰੀ ਮਦਨ ਜੀ ਸਾਰੋਬਾਦ, ਕੁਲਵਿੰਦਰ ਕਿੰਦਾ ਭੇਲਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੱਚੇ ਬਜ਼ੁਰਗ ਅਤੇ ਬੀਬੀਆਂ ਹਾਜ਼ਰ ਸਨ !
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly