ਸ਼੍ਰੋਮਣੀ ਕਮੇਟੀ ਦਾ 855 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ (ਸਮਾਜ ਵੀਕਲੀ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਸ਼੍ਰੋਮਣੀ ਕਮੇਟੀ ਵੱਲੋਂ 855 ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਜਥੇ ਦੀ ਅਗਵਾਈ ਕਰ ਰਹੇ ਰਾਮਪਾਲ ਸਿੰਘ ਬਹਿਣੀਵਾਲ, ਬਲਵਿੰਦਰ ਸਿੰਘ ਵੇਈਂਪੂਈਂ, ਬੀਬੀ ਰਵਿੰਦਰ ਕੌਰ ਅਜਰਾਣਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।

ਦੱਸਣਯੋਗ ਹੈ ਕਿ 19 ਨਵੰਬਰ ਨੂੰ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਮਗਰੋਂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਦਿ ਗੁਰਧਾਮਾਂ ਦੇ ਦਰਸ਼ਨ ਕਰੇਗਾ। ਇਹ ਜਥਾ 26 ਨਵੰਬਰ ਨੂੰ ਵਾਪਸ ਦੇਸ਼ ਪਰਤੇਗਾ। ਸ਼੍ਰੋਮਣੀ ਕਮੇਟੀ ਵੱਲੋਂ 1046 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲੱਗਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 855 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਹੋਇਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਿਆ
Next articleਪ੍ਰਦੂਸ਼ਣ: ਸੁਪਰੀਮ ਕੋਰਟ ਵੱਲੋਂ ਸਖ਼ਤ ਹੁਕਮ ਜਾਰੀ ਕਰਨ ਤੋਂ ਗੁਰੇਜ਼