ਭਾਜਪਾ ਉਮੀਦਵਾਰ ਮੰਨਾ ਦੇ ਹੱਕ ਵਿਚ ਪਿੰਡ ਪਾਜੀਆਂ ਵਿਖੇ ਹੋਇਆ ਭਾਰੀ ਇਕੱਠ 

ਕਪੂਰਥਲਾ ,( ਕੌੜਾ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਮਨਜੀਤ ਸਿੰਘ ਸਿੰਘ ਮੰਨਾ ਦੇ ਹੱਕ ਵਿੱਚ ਪਿੰਡ ਪਾਜੀਆਂ  ਵਿਖੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਘਰ ਘਰ ਜਾਕੇ ਪ੍ਰਚਾਰ ਕੀਤਾ ਗਿਆ ਅਤੇ ਇੱਕ ਚੋਣ ਮੀਟਿੰਗ ਕੀਤੀ ਗਈ।ਇਸ ਮੌਕੇ ਲੋਕਾਂ ਦੇ ਭਾਰੀ ਇਕੱਠ ਨੇ ਭਾਜਪਾ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿਵਾਇਆ।ਇਸ ਮੌਕੇ ਖੋਜੇਵਾਲ ਨੇ ਕਿਹਾ ਕਿ ਖਡੂਰ ਸਾਹਿਬ ਦੇ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਵੱਡੀ ਜਿੱਤ ਪ੍ਰਰਾਪਤ ਕਰਨਗੇ।ਉਨ੍ਹਾਂਨੇ ਕਿਹਾ ਕਿ ਮਨਜੀਤ ਸਿੰਘ ਮੰਨਾ ਇਸ ਹਲਕੇ ਵਿੱਚ ਲੰਬੇ ਸਮੇਂ ਤੋਂ ਜਨਤਾ ਵਿੱਚ ਰਹਿਕੇ ਜਨਤਾ ਦੀ ਸੇਵਾ ਕਰ ਰਹੇ ਹਨ।ਉਨ੍ਹਾਂਨੇ ਕਿਹਾ ਕਿ ਮਨਜੀਤ ਸਿੰਘ ਮੰਨਾ  ਵਲੋਂ ਪਹਿਲਾਂ ਤੋਂ ਹੀ ਜਨਤਾ ਨੂੰ ਦੀ ਸੇਵਾ ਕੀਤੀ ਜਾ ਰਹੀ ਹੈ।
ਖੋਜੇਵਾਲ ਨੇ ਕਿਹਾ ਪੰਜਾਬ ਵਿੱਚ ਇਸ ਵਾਰ ਭਾਜਪਾ ਦੇ ਹੱਕ ਵਿੱਚ ਲਹਿਰ ਚੱਲੀ ਹੋਈ ਹੈ, ਕਿਸਾਨਾਂ ਦੇ ਨਾਮ ਤੇ ਜਿਹੜੇ ਭਾਜਪਾ ਦਾ ਵਿਰੋਧ ਕਰ ਰਹੇ ਹਨ ਉਹਨਾਂ ਨੂੰ ਸਮਝਣਾ ਚਾਹੀਦਾ ਹੈ ਕਿ ਪੰਜਾਬ ਦੇ ਕਿਸਾਨ ਨੂੰ ਖੁਸ਼ਹਾਲ ਅਤੇ ਆਪਣੇ ਪੈਰਾਂ ਤੇ ਜੇਕਰ ਖੜ੍ਹਾ ਕੀਤਾ ਹੈ ਉਹ ਸਿਰਫ਼ ਤੇ ਸਿਰਫ਼ ਨਰਿੰਦਰ ਮੋਦੀ ਸਰਕਾਰ ਦੇ ਦੱਸ ਸਾਲਾਂ ਦੇ ਰਾਜ ਨੇ ਕੀਤਾ ਜੇਕਰ ਪੰਜਾਬ ਦੀ ਜਨਤਾ ਨੇ ਭਾਜਪਾ ਦਾ ਸਾਥ ਦਿੱਤਾ ਤਾਂ ਉਹ ਦਿਨ ਦੂਰ ਨਹੀਂ ਹੋਣਗੇ ਜਦੋਂ ਪੰਜਾਬ ਵਿੱਚ ਵੀ ਭਾਜਪਾ ਦੀ ਸਰਕਾਰ ਹੋਵੇਗੀ।ਖੋਜੇਵਾਲ ਨੇ ਕਿਹਾ ਕਿ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਲਹਿਰ ਹੈ ਅਤੇ ਲੋਕ ਪ੍ਰਧਾਨ ਮੰਤਰੀ ਮੋਦੀ ਨੂੰ ਪਿਆਰ ਕਰਦੇ ਹਨ ਅਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਲੋਕ ਨਕਾਰ ਦੇਣਗੇ।ਉਨ੍ਹਾਂਨੇ ਕਿਹਾ ਕਿ ਭਾਜਪਾ ਵੱਲੋਂ ਖਡੂਰ ਸਾਹਿਬ ਵਿੱਚ ਚੋਣ ਲੜ ਰਹੇ ਉਮੀਦਵਾਰ ਮਨਜੀਤ ਸਿੰਘ ਮੰਨਾ ਇੱਕ ਪੜ੍ਹੇ-ਲਿਖੇ ਅਤੇ ਕਾਬਲ ਉਮੀਦਵਾਰ ਹਨ ਜੋ ਇਲਾਕੇ ਨੂੰ ਵਿਕਾਸ ਦੀਆਂ ਬੁਲੰਦੀਆਂ ਵੱਲ ਲੈਕੇ ਜਾਣਗੇ।ਖੋਜੇਵਾਲ ਨੇ ਅੱਗੇ ਕਿਹਾ ਕਿ ਕਾਂਗਰਸ 10 ਸਾਲ ਫਿਲਹਾਲ ਦੇਸ਼ ਵਿੱਚ ਸਰਕਾਰ ਨਹੀਂ ਬਣਾ ਸਕੇਗੀ।ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਨਿਘਾਰ ਵੱਲ ਜਾ ਚੁੱਕੀ ਹੈ,ਇਸ ਲਈ ਹਲਕੇ ਦੇ ਵੋਟਰ ਭਾਜਪਾ ਦੇ ਹੱਕ ਵਿੱਚ ਫਤਵਾ ਦੇਣਗੇ। ਇਸ ਮੌਕੇ ਓਮ ਪ੍ਰਕਾਸ਼ ਡੋਗਰਾਮੰਡਲ ਪ੍ਰਧਾਨ ਆਰ ਸੀ ਐੱਫ,ਮੰਗਾ ਗਿੱਲ ਯੁਵਾ ਪ੍ਰਧਾਨ, ਪਿਆਰਾ ਸਿੰਘ ਪਾਜੀਆਂ ਜ਼ਿਲ੍ਹਾ ਮੀਤ ਪ੍ਰਧਾਨ, ਅਸ਼ਵਨੀ ਤੁਲੀ,ਲੱਕੀ ਸਰਪੰਚ,ਸੁਮਿਤ ਸੱਭਰਵਾਲ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਫਤਿਹਗੜ੍ਹ ਸਾਹਿਬ ਤੋਂ ਆਪ ਦੇ ਉਮੀਦਵਾਰ ਗੁਰਪ੍ਰੀਤ ਜੀ ਪੀ ਦੀ ਪਤਨੀ ਦਾ ਐਕਸੀਡੈਂਟ ਬਾਂਹ ਟੁੱਟੀ 
Next articleਸੁਰਜੀਤ ਪਾਤਰ ਦੀ ਯਾਦ ‘ਚ ਹਰ ਸਾਲ ਕਰਵਾਇਆ ਜਾਵੇਗਾ ਕਵੀ ਦਰਬਾਰ : ਡਾ.ਓਬਰਾਏ