19 ਦੀ ਚੰਡੀਗੜ੍ਹ ਰੈਲੀ ਵਿੱਚ ਭਰਵੀਂ ਗਿਣਤੀ ਵਿੱਚ ਪਹੁੰਚਣਗੇ ਮੁਲਾਜ਼ਮ ਤੇ ਪੈਨਸ਼ਨਰਜ਼ -ਸੁੱਚਾ ਸਿੰਘ
ਕਪੂਰਥਲਾ (ਸਮਾਜ ਵੀਕਲੀ) ( ਕੌੜਾ )-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜਿਲ੍ਹਾ ਕਪੂਰਥਲਾ ਇਕਾਈ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੀਪ ਸਿੰਘ ਜਨਰਲ ਸਕੱਤਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਸਬੰਧ ਵਿਚ ਸਰਕਾਰ ਦੀ ਸਿਆਸੀ ਚੁੱਪ ਦੇ ਵਿਰੋਧ ਵਿਚ 15 ਫਰਵਰੀ ਨੂੰ ਨਵੀਂ ਕਚਹਿਰੀਆਂ ਦੇ ਦਫਤਰ ਵਿਖੇ ਵਿਸ਼ਾਲ ਰੋਸ ਧਰਨਾ ਅਤੇ ਰੈਲੀ ਕੀਤੀ ਜਾਵੇਗੀ। ਜਿਸ ਵਿੱਚ ਸਮੂਹ ਮੁਲਾਜ਼ਮ ਅਤੇ ਪੈਨਸ਼ਨਰਜ਼ ਜਥੇਬੰਦੀਆਂ ਵੱਡੀ ਗਿਣਤੀ ਵਿਚ ਭਾਗ ਲੈਣਗੀਆਂ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁੱਖ ਮੰਗਾਂ ਜਿਨ੍ਹਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੁਰਾਣੀ ਪੈਨਸ਼ਨ ਯੋਜਨਾ ਨੂੰ ਲਾਗੂ ਕਰਨਾ ਤੇ ਕਮੀਆਂ ਨੂੰ ਦੂਰ ਕਰਨਾ, ਡੀ ਏ ਰਹਿੰਦਾ 4 ਫੀਸਦੀ ਦੇਣਾ , ਆਂਗਨਵਾੜੀ ਮੁਲਾਜ਼ਮਾਂ ਤੋਂ ਘੱਟ ਤਨਖਾਹ ਦਾ ਫਾਰਮੂਲਾ ਲਾਗੂ ਕਰਨਾ ,ਗਰੇਡ ਦੁਹਰਾਈ ਦਾ ਬਕਾਇਆ 1-1-16 ਤੋਂ ਜੋੜਨਾ ਤੇ ਯਕਮੁਸ਼ਤ ਦੇਣਾ, ਪੈਨਸ਼ਨਰਾਂ ਦੀ 2.59 ਦੇ ਗੁਣਾਂਕ ਨਾਲ ਪੈਨਸ਼ਨ ਸੁਧਾਈ ਕਰਨ ਅਤੇ ਮੈਡੀਕਲ ਭੱਤਾ 2000 ਰੁਪਏ ਕਰਨਾ, ਕੈਸ਼ਲੈਸ ਮੈਡੀਕਲ ਸੁਵਿਧਾ ਲਾਗੂ ਕਰਨਾ ਆਦਿ ਸ਼ਾਮਲ ਹਨ। ਇਸ ਤਰ੍ਹਾਂ ਸਮੂਹ ਪੈਨਸ਼ਨਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਅਪੀਲ ਕੀਤੀ ਗਈ ਕਿ 19 ਫਰਵਰੀ ਦੀ ਚੰਡੀਗੜ੍ਹ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇ।
ਮੀਟਿੰਗ ਦੌਰਾਨ ਭਾਰੀ ਗਿਣਤੀ ਵਿੱਚ ਪੈਨਸ਼ਨਰ ਅਤੇ ਹੋਰ ਜਥੇਬੰਦੀਆਂ ਦੇ ਕਰਮਚਾਰੀਆਂ ਨੇ ਵੀ ਭਾਗ ਲਿਆ। ਜਿੰਨ੍ਹਾਂ ਵਿੱਚ ਵਿਨੋਦ ਕਪੂਰ, ਦਲੀਪ ਸਿੰਘ, ਜਗਜੀਤ ਸਿੰਘ, ਸੁਖਵਿੰਦਰ ਸਿੰਘ ਚੀਮਾ, ਗੁਰਚਰਨ ਸਿੰਘ ਘੁੰਮਣ, ਮਨਜੀਤ ਸਿੰਘ ਬਾਜਵਾ, ਸੁਰਜੀਤ ਸਿੰਘ, ਮਦਨ ਲਾਲ ਕੰਡਾ, ਕਰਨੈਲ ਸਿੰਘ, ਤਰਸੇਮ ਕੁਮਾਰ ਸ਼ਾਸਤਰੀ ,ਤਰਲੋਚਨ ਸਿੰਘ, ਮਦਨ ਲਾਲ, ਗੁਰਬਚਨ ਸਿੰਘ ਚੀਮਾ, ਕਰਮ ਸਿੰਘ, ਨਰਿੰਦਰ ਸਿੰਘ ਅਰੋੜਾ ਕੇਵਲ ਸਿੰਘ ਸਰਪ੍ਰਸਤ, ਸਾਧੂ ਸਿੰਘ ,ਜੋਗਾ ਸਿੰਘ, ਰੇਸ਼ਮ ਸਿੰਘ, ਬਲਵੰਤ ਸਿੰਘ, ਜੋਗਿੰਦਰਪਾਲ, ਰਣਧੀਰ ਸਿੰਘ ਤੇ ਭਰਾਤਰੀ ਜਥੇਬੰਦੀਆਂ ਤੋਂ ਅਮਰੀਕ ਸਿੰਘ ਸੇਖੋਂ, ਅਰਜਨ, ਜਲਤ ਪਾਲ,ਸਵਰਨ ਸਿੰਘ ਆਦਿ ਹਾਜਰ ਸਨ।