ਸਿਰੋਹੀ — ਰਾਜਸਥਾਨ ਦੇ ਸਿਰੋਹੀ ਜ਼ਿਲੇ ‘ਚ ਐਤਵਾਰ ਦੇਰ ਰਾਤ ਇਕ ਦਰਦਨਾਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 15 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਜਦੋਂ ਕਿ ਦੋ ਗੰਭੀਰ ਜ਼ਖਮੀਆਂ ਨੂੰ ਉਦੈਪੁਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਇੱਕ ਜੀਪ ਗਲਤ ਸਾਈਡ ਤੋਂ ਜਾ ਕੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਇਹ ਸਾਰੇ ਲੋਕ ਪਾਲੀ ਜ਼ਿਲੇ ‘ਚ ਮਜ਼ਦੂਰੀ ਕਰਨ ਜਾ ਰਹੇ ਸਨ। ਇਸ ਦੌਰਾਨ ਇਹ ਹਾਦਸਾ ਪੰਪਵਾੜਾ ਥਾਣਾ ਖੇਤਰ ਦੇ ਕੈਂਟਲ ਕੋਲ ਵਾਪਰਿਆ ਦੱਸਿਆ ਜਾ ਰਿਹਾ ਹੈ। ਇੱਥੇ ਇੱਕ ਟਰੱਕ ਅਤੇ ਜੀਪ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 15 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ‘ਚੋਂ 2 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਉਦੈਪੁਰ ਦੇ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ। ਹੋਰ ਜ਼ਖ਼ਮੀਆਂ ਦਾ ਇਲਾਜ ਸਿਰੋਹੀ ਦੇ ਹਸਪਤਾਲ ਵਿੱਚ ਹੀ ਚੱਲ ਰਿਹਾ ਹੈ। ਸਾਰੇ ਲੋਕ ਉਦੈਪੁਰ ਜ਼ਿਲ੍ਹੇ ਦੇ ਓਗਾਨਾ ਥਾਣਾ ਖੇਤਰ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਇਸ ਹਾਦਸੇ ਵਿੱਚ ਜੀਪ ਚਾਲਕ ਅਤੇ ਠੇਕੇਦਾਰ ਦੀ ਵੀ ਮੌਤ ਹੋ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly