ਏ.ਕੇ.ਐਮ. ਯੂਨੀਅਨ ਤੇ ਬੀ.ਕੇ.ਯੂ ਏਕਤਾ (ਫਤਿਹ) ਨੇ ਰੋਸ ਧਰਨਾ ਸਮਰਾਲਾ ਚੌਕ ਵਿਖੇ ਲਾਇਆ, ਪੰਜਾਬ ਵਾਸੀਆਂ ਨੂੰ ਇਕੱਠੇ ਹੋ ਕੇ ਨਸਲਾਂ ਤੇ ਫ਼ਸਲਾਂ ਨੂੰ ਬਚਾਉਣ ਦੀ ਲੋੜ-ਜੱਥੇਦਾਰ ਨਿਮਾਣਾ

ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਬੰਦ ਦੀ ਕਾਲ ਨੂੰ ਕਾਮਯਾਬ ਕਰਨ ਲਈ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਭਾਰਤੀ ਕਿਸਾਨ ਯੂਨੀਅਨ (ਫਤਿਹ) ਦੇ ਪ੍ਰਧਾਨ ਰਵਿੰਦਰ ਸਿੰਘ ਦੀ ਅਗਵਾਈ ਹੇਠ ਸਮਰਾਲਾ ਚੌਕ ਲੁਧਿਆਣਾ ਵਿਖੇ ਵਿਸ਼ਾਲ ਸ਼ਾਂਤਮਈ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕੇਂਦਰ ਸਰਕਾਰ ਰਾਹੀਂ ਕੋਪਰੇਟ ਘਰਾਣੇ ਕੇਂਦਰ ਦੀ ਸਰਕਾਰ ਰਾਹੀਂ ਵੇਅਰ ਹਾਊਸ, ਵੱਡੇ ਵੱਡੇ ਮਾਲ ਬਣਾ ਕੇ ਇੱਕਲੇ ਕਿਸਾਨਾਂ ਮਜ਼ਦੂਰਾਂ ਤੇ ਹਮਲਾ ਨਹੀਂ ਸ਼ਹਿਰ ਵਾਸੀਆਂ ਦੇ ਹਰੇਕ ਵਪਾਰ ਤੇ ਕਬਜ਼ਾ ਕਰਕੇ ਪੰਜਾਬ ਦੇ ਛੋਟੇ ਦੁਕਾਨਦਾਰਾਂ, ਛੋਟੀਆਂ ਫੈਕਟਰੀ ਤੇ ਕੀਤਾ ਜਾ ਰਿਹਾ ਹੈ। ਅੱਜ ਸਮੇਂ ਦੀ ਮੁੱਖ ਲੋੜ ਸਮੁੱਚੇ ਪੰਜਾਬ ਵਾਸੀਆਂ ਨੂੰ ਇਕੱਠੇ ਹੋ ਕੇ ਪੰਜਾਬ ਦੀਆਂ ਨਸਲਾਂ ਤੇ ਫਸਲਾਂ ਨੂੰ ਬਚਾਉਣ ਦੀ ਲੋੜ ਹੈ। ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਕੌਮੀ ਜਨਰਲ ਸਕੱਤਰ ਸਰਪੰਚ ਨਿਰਮਲ ਸਿੰਘ ਬੇਰਕਲਾਂ ਦੀ ਅਗਵਾਈ ਹੇਠ ਰੋਸ ਧਰਨਾ ਜੈਨ ਮੰਦਰ ਚੌਕ 200 ਫੁੱਟੀ ਰੋਡ ਤੇ ਲਾਇਆ। ਇਸ ਮੌਕੇ ਤੇ ਮਨਜੀਤ ਸਿੰਘ ਤੂਰ, ਭੁਪਿੰਦਰ ਸਿੰਘ, ਅਮਰਜੀਤ ਭੱਟੀ, ਬਲਦੇਵ ਸਿੰਘ ਸੰਧੂ, ਜਗਜੀਤ ਸਿੰਘ ਗਰੇਵਾਲ, ਪ੍ਰੀਤਮ ਸਿੰਘ ਖਾਲਸਾ, ਰਾਧੇ ਸ਼ਰਮਾ, ਜੁਝਾਰ ਸਿੰਘ, ਮਾਲਵਿੰਦਰ ਸਿੰਘ, ਦੀਦਾਰ ਸਿੰਘ, ਚਰਨਜੀਤ ਸਿੰਘ, ਗੁਰਦੀਪ ਸਿੰਘ, ਸੁਖਚੈਨ ਸਿੰਘ ਗੱਜਣ, ਬਲਬੀਰ ਸਿੰਘ, ਕੇਵਲ ਸਿੰਘ, ਮਹਿੰਦਰ ਸਿੰਘ, ਕੁਲਦੀਪ ਸਿੰਘ, ਮਨੋਜ ਨਾਰੰਗ ਹਾਜ਼ਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਇਲਾਕੇ ਦੀਆਂ ਕਿਸਾਨ ਜੱਥੇਬੰਦੀਆਂ ਨੇ ਸ਼ਾਂਤਮਈ ਢੰਗ ਨਾਲ ਪੰਜਾਬ ਬੰਦ ਨੂੰ ਬਣਾਇਆ ਸਫਲ
Next articleਅੰਬੇਡਕਰ ਮਿਸ਼ਨ ਸੁਸਾਇਟੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ