ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਤੇ ਮੱਠੀਆਂ ਦਾ ਲੰਗਰ ਲਗਾਇਆ

ਜਲੰਧਰ ਅੱਪਰਾ-ਸਮਾਜ ਵੀਕਲੀ -ਪਿੰਡ ਧੁਲੇਤਾ ਵਿਖੇ ਸਰਹੰਦ ਵਿਖੇ ਛੋਟੇ ਸਾਹਿਬਜ਼ਾਦਿਆਂ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਤੇ ਮਾਤਾ ਗੁਜ਼ਰ ਕੌਰ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਤਿ ਬਾਬਾ ਬੰਦਾ ਸਿੰਘ ਬਹਾਦਰ ਨੌਜਵਾਨ ਸਭਾ ਤੇ ਪਿੰਡ ਰਾਜਪੁਰਾ, ਧੁਲੇਤਾ, ਜੌਹਲਾ ਤੇ ਫਲਪੋਤਾ ਵਾਸੀਆਂ ਵਲੋਂ ਦੁੱਧ ਤੇ ਮੱਠੀਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਬੋਲਦਿਆਂ ਸਮੂਹ ਮੋਹਤਬਰਾਂ ਨੇ ਕਿਹਾ ਕਿ ਸਰਹੰਦ ਵਿਖੇ ਛੋਟੇ ਸਾਹਿਬਜ਼ਾਦਿਆਂ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਤੇ ਮਾਤਾ ਗੁਜ਼ਰ ਕੌਰ ਜੀ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਕਿ ਇਹ ਘਟਨਾ ਅੱਜ ਵੀ ਸਿੱਖ ਕੌਮ ਦੇ ਰੌਂਗਟੇ ਖੜੇ ਕਰ ਦਿੰਦੀ ਹੈ। ਇਸ ਮੌਕੇ ਸਮੂਹ ਸੇਵਾਦਾਰਾਂ ਨੇ ਰਾਹਗੀਰਾਂ ਨੂੰ ਪੂਰੇ ਸਤਿਕਾਰ ਨਾਲ ਦੁੱਧ ਤੇ ਮੱਠੀਆਂ ਦੇ ਲੰਗਰ ਛਕਾਏ।

ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਿਆਰ ਦੀ ਕਹਾਣੀ
Next articleਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਜਿੱਤ ਦੇ ਜਸ਼ਨ ਲੱਡੂ ਵੰਡ ਕੇ ਮਨਾਏ ।