ਅਕਾਲੀ ਵਰਕਰਾਂ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਡੋਗਰਾਂਵਾਲਾ ਨੂੰ ਟਿਕਟ ਦੇਣ ਦੀ ਮੰਗ
ਬਸਪਾ ਨੇਤਾ ਤਰਸੇਮ ਡੌਲਾ ਵੱਲੋਂ ਵੀ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਦੇ ਹੱਕ ਵਿੱਚ ਝੰਡਾ ਬੁਲੰਦ ਕੀਤਾ ਗਿਆ
ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਇੱਕ ਵਿਸ਼ੇਸ਼ ਇਕੱਠ ਐੱਸ. ਜੀ.ਪੀ.ਸੀ ਮੈਂਬਰ ਜੱਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਦੀ ਅਗਵਾਈ ਚ ਪਿੰਡ ਸੈਦਪੁਰ ਵਿਖੇ ਜੱਥੇਦਾਰ ਬਲਬੀਰ ਸਿੰਘ ਦੇ ਨਿਵਾਸ ਵਿਖੇ ਹੋਇਆਂ ।ਜਿਸ ਵਿੱਚ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ ਵੱਖ ਪਿੰਡਾਂ ਤੋਂ ਸੈਂਕੜੇ ਵਰਕਰ ਹਾਜ਼ਰ ਹੋਏ। ਇਸ ਮੌਕੇ ਸਮੂਹ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਮੰਗ ਕੀਤੀ ਕਿ ਇਸ ਵਾਰ 2022ਦੀਆ ਵਿਧਾਨ ਸਭਾ ਚੋਣਾਂ ਚ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੂੰ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਉਮੀਦਵਾਰ ਐਲਾਨਿਆ ਜਾਵੇ।ਜਥੇਦਾਰ ਬਲਬੀਰ ਸਿੰਘ ਬੀਰਾ ਨੇ ਕਿਹਾ ਕਿ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਸ਼ੁਰੂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੇ ਹਨ। ਅਤੇ ਉਨ੍ਹਾਂ ਨੇ ਪਾਰਟੀ ਲਈ ਜੇਲ੍ਹਾਂ ਵੀ ਕੱਟੀਆਂ ਹਨ ।
ਉਹ ਪਾਰਟੀ ਲਈ ਹਮੇਸ਼ਾ ਵਫਾਦਾਰ ਵਰਕਰ ਦੇ ਤੌਰ ਤੇ ਕੰਮ ਕਰਦੇ ਰਹੇ ਹਨ ।ਉਨ੍ਹਾਂ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਦੇ ਸਮੂਹ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ ਅਤੇ ਇਕ ਵਾਰ ਫਿਰ 2022 ਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ । ਇਸ ਦੌਰਾਨ ਹਲਕੇ ਦੇ ਬਸਪਾ ਇੰਚਾਰਜ ਤਰਸੇਮ ਡੌਲਾ ਵੱਲੋਂ ਵੀ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਦੇ ਹੱਕ ਵਿੱਚ ਝੰਡਾ ਬੁਲੰਦ ਕੀਤਾ ਗਿਆ।
ਇਸ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੂੰ ਵਿਸ਼ਾਲ ਇਕੱਠ ਦੌਰਾਨ ਅਲੱਗ ਅਲੱਗ ਪਿੰਡਾਂ ਦੇ ਨਿਵਾਸੀਆਂ ਨੇ ਸਿਰੋਪਾ ਭੇਂਟ ਕਰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਐਸਜੀਪੀਸੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਅਲੱਗ ਅਲੱਗ ਪਿੰਡਾਂ ਤੋਂ ਆਏ ਸੈਂਕੜੇ ਦੀ ਤਾਦਾਦ ਚ ਆਏ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਤੋਂ ਮੰਗ ਕੀਤੀ ਕਿ ਮੈਨੂੰ ਹਲਕਾ ਸੁਲਤਾਨਪੁਰ ਲੋਧੀ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੰਜਾਬ ਵਾਸੀ ਹੁਣ ਦੁੱਖੀ ਹਨ ।
ਉਨ੍ਹਾਂ ਨੇ ਕਿਹਾ ਕਿ 2022 ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਹੈ ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਗੁੰਮਰਾਹ ਕਰਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਸੀ । ਪ੍ਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਹਾਲੇ ਤੱਕ ਪੂਰਾ ਨਹੀਂ ਕੀਤਾ ਹੈ । ਇਸ ਮੌਕੇ ਤੇ ਬਸਪਾ ਨੇਤਾ ਤਰਸੇਮ ਸਿੰਘ ਡੌਲਾ ,ਜਥੇਦਾਰ ਬਲਬੀਰ ਸਿੰਘ ਬੀਰਾ, ਬਖ਼ਸ਼ੀਸ਼ ਸਿੰਘ ਚਾਨਾ,ਬਾਬਾ ਗੁਰਮੀਤ ਸਿੰਘ ਡਡਵਿੰਡੀ, ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly