ਜਥੇਦਾਰ ਸੁਖਦੇਵ ਸਿੰਘ ਨਾਨਕਪੁਰ ਦੀ ਅਗਵਾਈ ਵਿਚ ਅੱਜ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਦਾ ਜਥਾ ਹੋਵੇਗਾ ਦਿੱਲੀ ਲਈ ਰਵਾਨਾ

ਅੱਜ ਹੋਣ ਵਾਲੀ ਅਕਾਲੀ ਦਲ ਦੀ ਰੋਸ ਮਾਰਚ ਰੈਲੀ ਕੇਂਦਰ ਸਰਕਾਰ ਦੇ ਕੰਨ ਖੋਲ੍ਹ ਦੇਵੇਗੀ- ਨਾਨਕਪੁਰ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਸ਼੍ਰੋਮਣੀ ਅਕਾਲੀ ਦਲ ਵੱਲੋਂ 17 ਸਤੰਬਰ ਨੂੰ ਦਿੱਲੀ ਪਾਰਲੀਮੈਂਟ ਦੇ ਬਾਹਰ ਵਿਸ਼ਾਲ ਰੋਸ ਮਾਰਚ ਰੈਲੀ ਕੇਂਦਰ ਸਰਕਾਰ ਦੇ ਕੰਨਾਂ ਖੋਲ੍ਹ ਦੇਵੇਗੀ , ਅਤੇ ਉਸ ਨੂੰ ਤਿੰਨ ਕਾਲੇ ਕਿਸਾਨੀ ਕਾਨੂੰਨ ਰੱਦ ਕਰਨ ਲਈ ਮਜਬੂਰ ਹੋਣਾ ਪਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਿੱਲੀ ਰੋਸ ਧਰਨੇ ਲਈ ਵੱਖ ਵੱਖ ਪਿੰਡਾਂ ਵਿੱਚ ਅਕਾਲੀ ਦਲ ਦੇ ਸਰਗਰਮ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਉਪਰੰਤ ਜਥੇਦਾਰ ਸੁਖਦੇਵ ਸਿੰਘ ਨਾਨਕਪੁਰ ਨੇ ਕੀਤਾ।

ਇਸ ਦੌਰਾਨ ਸੁਖਦੇਵ ਸਿੰਘ ਨਾਨਕਪੁਰ ਨੇ ਦੱਸਿਆ ਕਿ ਮੈਂ ਆਪਣੇ ਸਾਥੀਆਂ ਨਾਲ ਹਲਕੇ ਦੇ ਦੋ ਦਰਜਨ ਪਿੰਡਾਂ ਜਿਨ੍ਹਾਂ ਵਿੱਚ ਕੋਲੀਆਵਾਲ, ਫੱਤੂਵਾਲ, ਟਿੱਬਾ, ਅਮਰਕੋਟ, ਸੈਫਲਾਬਾਦ ,ਉੱਚਾ ਆਦਿ ਸ਼ਾਮਿਲ ਹਨ, ਵਿੱਚ ਜਾ ਕੇ ਵਰਕਰਾਂ ਨਵੀਂ ਦਿੱਲੀ ਜਾਣ ਲਈ ਪ੍ਰੇਰਿਤ ਕੀਤਾ ਹੈ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਦਿੱਲੀ ਧਰਨੇ ਲਈ ਬਹੁਤ ਉਤਸ਼ਾਹ ਹੈ। ਹਲਕਾ ਸੁਲਤਾਨਪੁਰ ਲੋਧੀ ਤੋਂ ਵੱਡੀ ਗਿਣਤੀ ਵਿੱਚ ਲੋਕ ਧਰਨੇ ਵਿਚ ਸ਼ਮੂਲੀਅਤ ਕਰਨਗੇ ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਤਿੰਨ ਕਾਲੇ ਕਾਨੂੰਨ ਰੱਦ ਕਰਾਉਣ ਲਈ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟਣਗੇ। ਇਸ ਮੌਕੇ ਬੀਬੀ ਜਸਵਿੰਦਰ ਕੌਰ ਸਾਬਕਾ ਸਰਪੰਚ ਟਿੱਬਾ, ਸੂਰਤ ਸਿੰਘ ਸਰਪੰਚ ਅਮਰਕੋਟ, ਪਿਆਰਾ ਸਿੰਘ ਸਾਬਕਾ ਸਰਪੰਚ ਫੱਤੂਵਾਲ, ਸ਼ਿੰਗਾਰਾ ਸਿੰਘ ਲੰਬੜਦਾਰ, ਜਥੇਦਾਰ ਪਿਆਰਾ ਸਿੰਘ ਮਜਾਦਪੁਰ, ਨਰਿੰਦਰ ਸਿੰਘ, ਪਰਮਜੀਤ ਸਿੰਘ, ਮੰਗਲ ਸਿੰਘ ਸੈਫਲਾਬਾਦ, ਸੋਹਣ ਸਿੰਘ, ਅਮਰਜੀਤ ਸਿੰਘ ਕੋਹਲੀ ਨਾਲ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡੀ.ਡੀ.ਪੰਜਾਬੀ ਦਾ “ਸੁਨਹਿਰੀ ਸਫਰ”ਪੰਜਾਬੀ ਵਿਰਸੇ ਤੋਂ ਕੋਹਾਂ ਦੂਰ
Next articleਰੱਬ ਦਾ ਸ਼ੁਕਰਾਨਾ