ਵੱਡੀ ਗਿਣਤੀ ‘ਚ ਪਰਿਵਾਰ ਆਪ ਪਾਰਟੀ ‘ਚ ਸ਼ਾਮਲ

ਮੁੱਖ ਮੰਤਰੀ ਆਪਣੇ ਵਾਅਦੇ ਅਨੁਸਾਰ ਕਿਸਾਨਾਂ,ਖੇਤ ਮਜਦੂਰਾਂ ਦੇ ਹਰ ਤਰ੍ਹਾਂ ਦੇ ਕਰਜੇ ਪੂਰੀ ਤਰ੍ਹਾਂ ਮੁਆਫ ਕਰਨ” -ਸੱਜਣ ਸਿੰਘ

ਕਪੂਰਥਲਾ/ ਸੁਲਤਾਨਪੁਰ ਲੋਧੀ (ਸਮਾਜ ਵੀਕਲੀ) ( ਕੌੜਾ )- ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਪ ਆਗੂ ਤੇ ਅਰਜੁਨਾ ਐਵਾਰਡੀ ਅੰਤਰਰਾਸ਼ਟਰੀ ਖਿਡਾਰੀ ਰਹੇ ਸ੍ਰੀ ਸੱਜਣ ਸਿੰਘ ਰਿਟਾ. ਐਸ.ਐਸ.ਪੀ. ਵੱਲੋਂ ਆ ਰਹੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਵੱਡੇ ਸਿਆਸੀ ਧਮਾਕੇ ਲਗਾਤਾਰ ਜਾਰੀ ਹਨ ਤੇ ਸੱਤਾਧਾਰੀ ਪਾਰਟੀ ਵੱਲੋਂ ਬਣਾਏ ਗਏ ਮਾਹੌਲ ਦੇ ਬਾਵਜੂਦ ਵੀ ਰੋਜ਼ਾਨਾ ਵੱਖ ਵੱਖ ਪਿੰਡਾਂ ‘ਚੋਂ ਵੱਡੀ ਗਿਣਤੀ ਵਿੱਚ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ । ਦੱਸਣਯੋਗ ਹੈ ਕਿ 2017 ਦੀਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਸੱਜਣ ਸਿੰਘ ਆਪ ਪਾਰਟੀ ਦੇ ਉਮੀਦਵਾਰ ਸਨ ਤੇ 28 ਹਜਾਰ ਤੋਂ ਵੱਧ ਵੋਟਾਂ ਲੈ ਕੇ ਪਹਿਲੀ ਵਾਰ ਸ਼ਾਨਦਾਰ ਪ੍ਰਦਰਸ਼ਨ ਕਰਨ ‘ਚ ਸਫਲ ਰਹੇ ਸਨ ।

ਅੱਜ ਉਨ੍ਹਾਂ ਦੀ ਅਗਵਾਈ ਹੇਠ ਹਲਕੇ ਦੇ ਮੰਡ ਖੇਤਰ ਦੇ ਪਿੰਡ ਸਰੂਪਵਾਲ ਤੋਂ ਵੱਡੀ ਗਿਣਤੀ ਵਿੱਚ ਪਰਿਵਾਰ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਆਪ ਪਾਰਟੀ ਵਿੱਚ ਸ਼ਾਮਲ ਹੋ ਗਏ, ਜਿਨ੍ਹਾਂ ਦਾ ਸਿਰੋਪੇ ਦੇ ਕੇ ਸੱਜਣ ਸਿੰਘ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਹ ਵੀ ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਪਿੰਡ ਆਹਲੀਕਲਾਂ ਤੋਂ ਭਾਰੀ ਗਿਣਤੀ ਵਿੱਚ ਪਰਿਵਾਰ ਸੱਜਣ ਸਿੰਘ ਨੇ ਆਪ ਵਿੱਚ ਸ਼ਾਮਲ ਕਰਕੇ ਹਲਕਾ ਸੁਲਤਾਨਪੁਰ ਲੋਧੀ ਵਿੱਚ ਤਹਿਲਕਾ ਮਚਾ ਦਿੱਤਾ ਸੀ ।

ਇਸ ਸਮੇਂ ਹੋਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਅਰਜੁਨਾ ਐਵਾਰਡੀ ਆਗੂ ਸੱਜਣ ਸਿੰਘ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕਰਦੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ ਚਾਰ ਸਾਲਾਂ ਵਿੱਚ ਕਰਜਾ ਮੁਆਫੀ ਦੇ ਫੈਸਲੇ ਹੀ ਕੀਤੇ ਹਨ, ਪਰ ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੀ ਥਾਂਈਂ ਕਾਂਗਰਸੀਆਂ ਦੇ ਹੀ ਕਰਜੇ ਮੁਆਫ ਕੀਤੇ ਹਨ। ਉਨ੍ਹਾਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਪੰਜਾਬ ਦੇ ਕਿਸਾਨਾਂ, ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜੇ ਕੈਬਨਿਟ ਦੀ ਪਹਿਲੀ ਮੀਟਿੰਗ ‘ਚ ਮੁਆਫ ਕਰਨ ਦਾ ਵਾਅਦਾ ਕੈਪਟਨ ਨੇ ਕੀਤਾ ਸੀ, ਪਰ ਅਫਸੋਸ ਦੀ ਗੱਲ ਕਿ ਕਾਂਗਰਸ ਸਰਕਾਰ ਦਾ ਸਮਾਂ ਖਤਮ ਹੋ ਰਿਹਾ ਹੈ ਅਤੇੇ ਮੁੱਖ ਮੰਤਰੀ ਕਰਜਾ ਮੁਆਫੀ ਦੇ ਫੈਸਲੇ ਹੀ ਕਰੀ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ 2 ਲੱਖ 85 ਹਜਾਰ ਤੋਂ ਵੱਧ ਦੇ ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦਾ 590 ਕਰੋੜ ਰੁਪਏ ਦਾ ਕਰਜਾ ਮੁਆਫ ਕਰਨ ਦਾ ਐਨਾਨ ਕੀਤਾ ‘ਜੋ ਊਠ ਦੇ ਮੂੰਹ ਜੀਰਾ ਦੇਣ’ ਦੇ ਬਰਾਬਰ ਹੈ ਜਦਕਿ ਇੱਕ ਸਰਵੇਖਣ ਦੀ ਰਿਪੋਰਟ ਅਨੁਸਾਰ ਸੂਬੇ ਵਿੱਚ ਇੱਕ ਖੇਤ ਮਜਦੂਰ ਪਰਿਵਾਰ ਦੇ ਸਿਰ 77,000 ਰੁਪਏ ਦਾ ਕਰਜਾ ਹੈ, ਪਰ ਕਾਂਗਰਸ ਸਰਕਾਰ ਵੱਲੋਂ ਕੀਤੇ ਐਲਾਨ ਅਨੁਸਾਰ ਇੱਕ ਖੇਤ ਮਜਦੂਰ ਪਰਿਵਾਰ ਦਾ ਕੇਵਲ 20,000 ਰੁਪਏ ਦਾ ਕਰਜਾ ਹੀ ਮੁਆਫ ਹੋਵੇਗਾ ਅਤੇ ਪਰਿਵਾਰ ਦੇ ਸਿਰ ‘ਤੇ ਕਰੀਬ 57, 000 ਰੁਪਏ ਦੇ ਕਰਜੇ ਦੀ ਤਲਵਾਰ ਲਟਕੀ ਰਹੇਗੀ।

ਉਨ੍ਹਾਂ ਇਸ ਕਰਜਾ ਮੁਆਫੀ ਦੇ ਐਲਾਨ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਨਵਾਂ ਘੋਟਾਲਾ ਕਰਾਰ ਦਿੰਦੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਦੀਆਂ ਮੰਡੀਆਂ ਵਿੱਚੋਂ ਵਸੂਲੀ ਜਾਂਦੀ ਮਾਰਕੀਟ ਫੀਸ ਅਤੇ ਦਿਹਾਤੀ ਵਿਕਾਸ ਫੰਡ ਵਿੱਚ ਇੱਕ ਇੱਕ ਫੀਸਦੀ ਵਾਧਾ ਕੀਤਾ ਸੀ। ਇਸ ਵਾਧੇ ਨਾਲ ਕੈਪਟਨ ਸਰਕਾਰ ਨੇ ਖੇਤ ਮਜਦੂਰਾਂ ਦੇ ਕਰਜਾ ਮੁਆਫੀ ਦੇ ਨਾਂਅ ਮੰਡੀ ਬੋਰਡ ਤੋਂ 700 ਕਰੋੜ ਇੱਕਠੇ ਕੀਤੇ, ਪਰ ਕਰਜਾ ਕੇਵਲ 590 ਕਰੋੜ ਹੀ ਮੁਆਫ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਵਾਅਦੇ ਅਨੁਸਾਰ ਕਿਸਾਨਾਂ, ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜੇ ਪੂਰੀ ਤਰ੍ਹਾਂ ਮੁਆਫ ਕਰਨ।

ਇਸ ਸਮੇਂ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂ ਸੁਰਜੀਤ ਸਿੰਘ ਪ੍ਰਧਾਨ, ਸਰਵਣ ਸਿੰਘ ਅੰਮ੍ਰਿਤਸਰੀਆ, ਹਰਵਿੰਦਰ ਸਿੰਘ ,ਬਗੀਚਾ ਸਿੰਘ ,ਮਲਕੀਤ ਸਿੰਘ, ਬਲਦੇਵ ਸਿੰਘ ,ਮਦਨ ਲਾਲ, ਵੀਰ ਸਿੰਘ, ਹਰਜੀਤ ਸਿੰਘ ,ਬਲਵੰਤ ਸਿੰਘ, ਮੇਜਰ ਸਿੰਘ ਵਿਜੇ ਸਿੰਘ ,ਸਵਰਨ ਕੌਰ , ਸੁਖਵਿੰਦਰ ਸਿੰਘ, ਗੁਰਦੀਪ ਸਿੰਘ, ਜਰਨੈਲ ਸਿੰਘ,ਕਰਨੈਲ ਸਿੰਘ ਤੇ ਕਰਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਮੌਕੇ ਸਮਾਗਮ ਵਿੱਚ ਜਸਵੰਤ ਸਿੰਘ ਆਹਲੀ ,ਪਰਗਟ ਸਿੰਘ ਬੂਲੇ , ਜਗਤਾਰ ਸਿੰਘ ਆਹਲੀ ,ਸੁਖਰਾਜ ਸਿੰਘ ਸੁੱਖਾ ਆਹਲੀ, ਰਾਮ ਪ੍ਰਕਾਸ਼ ਆਰ.ਸੀ.ਐਫ ਆਦਿ ਹਾਜਰ ਸਨ ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਦਾਰ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵਲੋਂ ਪੰਜਾ਼ਬ ਦਾ ਪਾਰਟੀ ਪ੍ਰਧਾਨ ਬਣਨ ਤੇ ਲਖ ਲਖ ਵਧਾਈਆਂ ਮਹਿੰਦਰ ਸਿੰਘ ਗਿਲਜੀਆਂ ਯੂ ਐੱਸ ੲੇ।
Next articleਨਵ ਨਿਯੁਕਤ ਅਧਿਆਪਕਾਂ ਨੂੰ ਡਿਪਟੀ ਕਮਿਸ਼ਨਰ ਨੇ ਸੌਂਪੇ ਨਿਯੁਕਤੀ ਪੱਤਰ