ਅੱਜ ਦੀ ਪਟਿਆਲਾ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ ਅਧਿਆਪਕ-ਮੰਝਪੁਰ

ਸ਼ਾਮਚੁਰਾਸੀ, (ਚੁੰਬਰ) (ਸਮਾਜ ਵੀਕਲੀ)- ਅਧਿਆਪਕ ਦਲ ਪੰਜਾਬ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਉਂਕਾਰ ਸਿੰਘ ਸੂਸਾਂ ਦੇ ਪ੍ਰਬੰਧਾਂ ਹੇਠ ਕੀਤੀ ਗਈ। ਇਸ ਮੀਟਿੰਗ ਵਿਚ ਅਧਿਆਪਕ ਵਰਗ ਦੀਆਂ ਮੰਗਾਂ ਦੇ ਸਬੰਧ ਵਿਚ 29 ਜੁਲਾਈ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਮਹਾਂਰੈਲੀ ਸਬੰਧੀ ਵੱਡੀ ਗਿਣਤੀ ਵਿਚ ਅਧਿਆਪਕ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ।

ਇਸ ਮੌਕੇ ਤੇ ਅਧਿਆਪਕ ਦਲ ਪੰਜਾਬ ਦੇ ਸਰਪ੍ਰਸਤ ਈਸ਼ਰ ਸਿੰਘ ਮੰਝਪੁਰ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਦੇ ਮੁਲਾਜ਼ਮਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ ਪਰ ਪਹੁਤ ਦੁੱਖ ਦੀ ਗੱਲ ਹੈ ਕਿ ਕਾਂਗਰਸ ਵਲੋਂ ਆਪਣੇ ਸਾਢੇ ਚਾਰ ਦੇ ਕਾਰਜਕਾਲ ਦੇ ਬੀਤ ਜਾਣ ਤੱਕ ਵੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੇ ਗੰਭੀਰਤਾਂ ਤੇ ਗੌਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ 29 ਜੁਲਾਈ ਨੂੰ ਪਟਿਆਲਾਂ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਅਧਿਆਪਕ ਸਾਥੀ ਵੱਢੀ ਗਿਣਤੀ ਵਿਚ ਸ਼ਾਮਿਲ ਹੋ ਕੇ ਸੰਘਰਸ਼ ਕਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਹੁਸ਼ਿਆਰਪੁਰ, ਉਂਕਾਰ ਸਿੰਘ ਸੂਸ, ਇਕਬਾਲ ਸਿੰਘ, ਸਰਬਜੀਤ ਸਿੰਘ ਕੰਗ, ਦਵਿੰਦਰ ਸਿੰਘ ਧਾਮੀ, ਜਸਵੀਰ ਸਿੰਘ ਕਹਾਰਪੁਰੀ, ਸੁਰਿੰਦਰ ਸਿੰਘ ਸੋਢੀ, ਸੁਖਵਿੰਦਰ ਸਿੰਘ, ਜਗਤਜੀਤ ਸਿੰਘ, ਵਿਜੇ ਕਲਸੀ, ਨਵਜਿੰਦਰ ਮੋਹਣ ਸਿੰਘ, ਗੁਰਜੀਤ ਸਿੰਘ ਨਿੱਝਰ, ਸਰਬਜੀਤ ਸਿੰਘ, ਕੁਲਵੰਤ ਸਿੰਘ ਵੀ ਸ਼ਾਮਿਲ ਹੋਏ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਗਜ਼ਟਿਡ ਅਤੇ ਨਾਨ-ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਨੇ ਪੇ-ਕਮਿਸ਼ਨ ਰਿਪੋਰਟ ਦੀਆਂ ਕਾਪੀਆਂ ਸਾੜੀਆਂ
Next articleਬੀਬੀ ਜੋਸ਼ ਵਲੋਂ ਪਿੰਡ ਹਰਗੜ੍ਹ ਵਿਖੇ ਵਰਕਰ ਮੀਟਿੰਗ ਕੀਤੀ