ਅੰਮ੍ਰਿਤਸਰ – ਸੋਮਵਾਰ ਦੇਰ ਰਾਤ ਪਿੰਡ ਰਤਨ ਖੁਰਦ ਇਲਾਕੇ ‘ਚ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ‘ਚ ਦਾਖਲ ਹੋਏ ਇਕ ਘੁਸਪੈਠ ਨੂੰ ਬੀ.ਐੱਸ.ਐੱਫ. ਜਵਾਨਾਂ ਨੇ ਮਾਰ ਮੁਕਾਇਆ। ਉਹ ਹਨੇਰੇ ਦਾ ਫਾਇਦਾ ਉਠਾ ਕੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਸੋਮਵਾਰ ਰਾਤ ਕਰੀਬ 9:15 ਵਜੇ ਬੀ.ਐਸ.ਐਫ ਦੇ ਜਵਾਨਾਂ ਨੇ ਪਿੰਡ ਰਤਨ ਖੁਰਦ ਕੰਡਿਆਲੀ ਤਾਰ ਦੇ ਕੋਲ ਕੁੱਝ ਹਿਲਜੁਲ ਵੇਖੀ ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨ ਤੁਰੰਤ ਚੌਕਸ ਹੋ ਗਏ ਅਤੇ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਦੇਖਿਆ ਕਿ ਇੱਕ ਪਾਕਿਸਤਾਨੀ ਵਿਅਕਤੀ ਭਾਰਤੀ ਸਰਹੱਦ ਵਿੱਚ ਦਾਖਲ ਹੋ ਰਿਹਾ ਹੈ। ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਚੇਤਾਵਨੀ ਵੀ ਦਿੱਤੀ। ਇਸ ਦੇ ਬਾਵਜੂਦ ਘੁਸਪੈਠੀਏ ਨੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਜਾਰੀ ਰੱਖੀ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਕੀਤੀ, ਜਿਸ ਕਾਰਨ ਘੁਸਪੈਠੀਏ ਦੀ ਮੌਤ ਹੋ ਗਈ, ਜਾਂਚ ਦੌਰਾਨ ਬੀਐਸਐਫ ਜਵਾਨਾਂ ਨੇ ਘੁਸਪੈਠੀਆਂ ਕੋਲੋਂ 270 ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ। ਲਾਸ਼ ਨੂੰ ਥਾਣਾ ਘਰਿੰਡਾ ਦੇ ਹਵਾਲੇ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly