ਜੰਮੂ (ਸਮਾਜ ਵੀਕਲੀ): ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ 27 ਸਾਲਾ ਵਿਅਕਤੀ ਦੀ ਉਸ ਦੇ ਘਰ ਦੇ ਅੰਦਰ ਹੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੁਲੀਸ ਮੁਤਾਬਕ ਹਮਲਾਵਰਾਂ ਦੀ ਪਛਾਣ ਨਹੀਂ ਹੋ ਸਕੀ ਹੈ। ਵੇਰਵਿਆਂ ਮੁਤਾਬਕ ਬੁਢਲ ਇਲਾਕੇ ਦੇ ਪਿੰਡ ਵਿਚ ਕਰਾਮਤ ਸ਼ਾਹ ਦੀ ਸਿਰ ਵਿਚ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਹੈ। ਗੋਲੀ ਸ਼ੁੱਕਰਵਾਰ ਤੇ ਸ਼ਨਿਚਰਵਾਰ ਦੀ ਦਰਮਿਆਨੀ ਰਾਤ ਨੂੰ ਖਿੜਕੀ ਵਿਚੋਂ ਮਾਰੀ ਗਈ। ਕਰਾਮਤ ਦੀ ਮੌਕੇ ਉਤੇ ਹੀ ਮੌਤ ਹੋ ਗਈ। ਅਧਿਕਾਰੀਆਂ ਨੇ ਕਿਹਾ ਕਿ ਇਸੇ ਇਲਾਕੇ ਦੇ ਨਬੀ ਸ਼ਾਹ ਦੇ ਘਰ ਵਿਚ ਵੀ ਗੋਲੀਆਂ ਚੱਲੀਆਂ ਹਨ ਪਰ ਉਹ ਤੇ ਉਸ ਦਾ ਪਰਿਵਾਰ ਬਚ ਗਿਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly