ਦੇਵਾਸ— ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲੇ ਦੇ ਨਯਾਪੁਰਾ ਇਲਾਕੇ ‘ਚ ਸ਼ਨੀਵਾਰ ਤੜਕੇ ਇਕ ਮਿਲਕ ਪਾਰਲਰ-ਕਮ-ਹਾਊਸ ‘ਚ ਭਿਆਨਕ ਅੱਗ ਲੱਗ ਗਈ, ਜਿਸ ‘ਚ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਲ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਸਵੇਰੇ ਕਰੀਬ 4:45 ਵਜੇ ਲੱਗੀ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਦੋਂ ਤੱਕ ਕਾਫੀ ਨੁਕਸਾਨ ਹੋ ਚੁੱਕਾ ਸੀ ਅਤੇ ਪੂਰਾ ਪਰਿਵਾਰ ਅੱਗ ਦੀ ਲਪੇਟ ‘ਚ ਆ ਚੁੱਕਾ ਸੀ।
ਨਾਹਰ ਦਰਵਾਜਾ ਥਾਣੇ ਦੀ ਇੰਚਾਰਜ ਮੰਜੂ ਯਾਦਵ ਨੇ ਦੱਸਿਆ ਕਿ ਪਹਿਲੀ ਨਜ਼ਰ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਹਾਲਾਂਕਿ ਮਾਮਲੇ ਦੀ ਜਾਂਚ ਜਾਰੀ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਸਥਾਨਕ ਪ੍ਰਸ਼ਾਸਨ ਨੇ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।…
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly