ਚਾਨਣ ਦੀਪ ਸਿੰਘ ਔਲਖ, ਬੁਢਲਾਡਾ (ਸਮਾਜ ਵੀਕਲੀ): ਡਾ. ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫ਼ਸਰ ਸੀ ਐੱਚ ਸੀ ਬੁਢਲਾਡਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਸਬ ਸੈਂਟਰ ਗੁਰਨੇ ਕਲਾਂ ਅਧੀਨ ਆਉਂਦੇ ਪਿੰਡ ਹਸਨਪੁਰ ਵਿਖੇ ਇਕ ਮੈਡੀਕਲ ਕੈੰਪ ਲਗਾਇਆ ਗਿਆ। ਇਸ ਕੈਂਪ ਦੌਰਾਨ ਮਨਪ੍ਰੀਤ ਕੌਰ C. H. O. ਨੇ ਹਾਜ਼ਰ 70 ਮਰੀਜ਼ਾਂ ਦੀ ਜਾਂਚ ਕੀਤੀ ਤੇ ਓਹਨਾ ਨੂੰ ਜ਼ਰੂਰਤ ਅਨੁਸਾਰ ਦਵਾਈਆਂ ਦਿੱਤੀਆਂ। ਇਸ ਤੋਂ ਇਲਾਵਾ ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਪੋਸ਼ਟਿਕ ਅਹਾਰ ਖਾਣ ਅਤੇ ਪੂਰਨ ਟੀਕਾਕਰਨ ਸਬੰਧੀ ਜਾਣਕਰੀ ਦਿੱਤੀ।
ਇਸ ਮੌਕੇ ਸਿਹਤ ਵਿਭਾਗ ਦੇ ਕਰਮਚਾਰੀ ਗੁਰਪ੍ਰੀਤ ਸਿੰਘ M. P. H. W. ਨੇ ਮਲੇਰੀਆ ਤੇ ਡੇਂਗੂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ ਇਸਦੇ ਮੁੱਖ ਲੱਛਣਾਂ ਬਾਰੇ ਦੱਸਦੇ ਹੋਏ ਕਿਹਾ ਕਿ ਵਿਅਕਤੀ ਨੂੰ ਤੇਜ ਬੁਖਾਰ ਹੋਣਾ, ਕਾਂਬਾ ਲੱਗਣਾ, ਪਸੀਨਾ ਆਉਣਾ, ਤੇਜ ਸਿਰਦਰਦ, ਥਕਾਵਟ ਮਹਿਸੂਸ ਹੋਣਾ ਆਦਿ ਹਨ। ਜੇਕਰ ਕਿਸੇ ਵਿਅਕਤੀ ਨੂੰ ਉੱਕਤ ਲੱਛਣ ਦਿਖਾਈ ਦਿੰਦੇ ਹਨ ਤਾਂ ਉਸ ਨੂੰ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਵਿੱਚ ਪਹੁੰਚ ਕੇ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਜਗਸੀਰ ਸਿੰਘ, ਲਾਭ ਸਿੰਘ, ਰਾਜ ਕੌਰ, ਕਾਲਾ ਸਿੰਘ, ਮਹਿੰਦਰ ਕੌਰ, ਰਣਜੀਤ ਸਿੰਘ ਆਦਿ ਹਾਜ਼ਿਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly