ਕਪੂਰਥਲਾ , (ਕੌੜਾ)- ਚੂਹੜਵਾਲ ਵਿਲਾ ਕੋਠੀ ਵਿਖੇ ਕਰੀਬ ਦਰਜਨ ਭਰ ਪਿੰਡਾਂ ਤੋਂ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਵਰਕਰਾਂ ਦੀ ਖੁੱਲੀ ਮੀਟਿੰਗ ਪੂਰਨ ਸਿੰਘ ਅਲੌਦੀਪੁਰ ਦੀ ਪ੍ਰਧਾਨਗੀ ਹੇਠ ਕੀਤੀ ਗਈ।ਇਸ ਸਮੇਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂ ਨਿਰਮਲ ਸਿੰਘ ਛੱਜਲਵੱਡੀ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਪਾਰਟੀ ਨੇ ਦੇਸ਼ ਪੱਧਰ ਉਪਰ ਫਾਸਿਸਟ ਮੋਦੀ ਸਰਕਾਰ ਨੂੰ ਹਰਾਉਣ ਅਤੇ ਇੰਡੀਆ ਗਠਜੋੜ ਨੂੰ ਜਿਤਾਉਣ ਦਾ ਸੱਦਾ ਦਿੱਤਾ ਗਿਆ ਹੈ । ਕਿਉਂਕਿ ਲਿਬਰੇਸ਼ਨ ਇੰਡੀਆ ਗਠਜੋੜ ਦਾ ਹਿੱਸਾ ਹੈ। ਅੱਜ ਦੀ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ 14 ਮਾਰਚ ਨੂੰ ਦਿਲੀਂ ਵਿੱਚ ਮਹਾ ਪੰਚਾਇਤ ਕਰਨ ਦੇ ਸੱਦੇ ਦੀ ਹਮਾਇਤ ਕੀਤੀ ਅਤੇ ਪਾਰਟੀ ਦੀਆਂ ਮਜ਼ਦੂਰ ਕਿਸਾਨ ਜਥੇਬੰਦੀਆਂ ਨੂੰ ਦਿਲੀਂ ਮਹਾਂਪੰਚਾਇਤ ਵਿਚ ਸ਼ਾਮਿਲ ਹੋਣ ਲਈ ਕਿਹਾ ਗਿਆ। ਇਸ ਦੌਰਾਨ ਮਤਾ ਪਾਸ ਕੀਤਾ ਗਿਆ ਕਿ ਸਮੁੱਚੇ ਜ਼ਿਲ੍ਹੇ ਵਿੱਚ ਪਾਰਟੀ ਮੈਂਬਰਸ਼ਿਪ ਕਰਨ ਦੀ ਮੁਹਿੰਮ ਚਲਾਈ ਜਾਵੇ,ਇਕ ਹੋਰ ਮਤੇ ਵਿੱਚ 13 ਅਪਰੈਲ ਨੂੰ ਕਪੂਰਥਲਾ ਦੇ ਵਿਲਾ ਕੋਠੀ ਮੋੜ ਉਪਰ ਦੋ ਵਹੀਕਲਾਂ ਦੇ ਹੋਏ ਹਾਦਸੇ ਦੇ ਕੇਸ ਨੂੰ ਪਰਮਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਵਿਲਾ ਕੋਠੀ ਸਮੇਤ 8 ਵਿਅਕਤੀਆ ਵਿਰੁੱਧ ਇਰਾਦਾ ਕਤਲ ਦਾ ਥਾਣਾ ਸਿਟੀ 2 ਵਿਚ ਐੱਫ ਆਈ ਆਰ ਨੰਬਰ 363ਤਹਿਤ ਮੁਕੱਦਮਾ ਦਰਜ ਕਰਨ ਦੀ ਨਿਖੇਧੀ ਕਰਦਿਆਂ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੋਂ ਪੜਤਾਲ ਕਰਕੇ ਝੂਠਾ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ।ਇਸ ਸਮੇਂ ਰਾਜ ਸਿੰਘ , ਬਲਵਿੰਦਰ ਸਿੰਘ, ਜਗਤਾਰ ਸਿੰਘ, ਪਰਮਜੀਤ ਸਿੰਘ , ਅਜੀਤ ਸਿੰਘ,ਨੰਦ ਸਿੰਘ ਅਤੇ ਮਹਿੰਦਰ ਸਿੰਘ ਅਲੌਦੀਪੁਰ ਸ਼ਾਮਿਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly