ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੀ ਮੀਟਿੰਗ ਹੋਈ

ਬਠਿੰਡਾ (ਸਮਾਜ ਵੀਕਲੀ) (ਹਰਮੀਤ ਸਿਵੀਆ): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ (ਐਜੁਕੇਸ਼ਨ ) ਜ਼ਿਲਾਂ ਬਠਿੰਡਾ ਦੀ ਮੀਟਿੰਗ ਜ਼ਿਲਾ ਪ੍ਰਧਾਨ ਬਲਵੀਰ ਸਿੰਘ ਮਲੂਕਾ ਅਤੇ ਜਨਰਲ ਸਕੱਤਰ ਲਾਲ ਸਿੰਘ ਰੱਲਾ ਦੀ ਪ੍ਰਧਾਨਗੀ ਟੀਚਰ ਹੋਮ ਵਿਖੇ ਹੋਈ | ਜਿਸ ਵਿਚ ਕਿ ਇੱਕ ਕਲਰਕ ਨੂੰ ਦੋ- ਦੋ, ਤਿੰਨ-ਤਿੰਨ ਸਕੂਲਾਂ ਦਾ ਚਾਰਜ ਵਾਪਿਸ ਲੈਣ ਦੀ ਮੰਗ ਕੀਤੀ ਗਈ |ਉਹਨਾਂ ਕਿਹਾ ਕਿ ਮਾਨਯੋਗ ਹਾਈ ਕੋਰਟ ਵੱਲੋਂ ਵੀ ਇਸ ਸੰਬੰਧੀ ਫੈਸਲਾ ਕੀਤਾ ਜਾ ਚੁੱਕਿਆ ਹੈ | ਪਰੰਤੂ ਸਿਖਿਆ ਵਿਭਾਗ ਵੱਲੋਂ ਇਸ ਫੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ |ਉਹਨਾਂ ਇਹ ਵੀ ਮੰਗ ਕੀਤੀ ਕਿ ਕਲਰਕਾਂ ਦੀਆਂ ਖ਼ਤਮ ਕੀਤੀਆਂ ਖਾਲੀ ਆਸਾਮੀਆਂ ਬਹਾਲ ਕਰਕੇ ਤੁਰੰਤ ਭਰੀਆਂ ਜਾਣ |ਇਸ ਦੇ ਨਾਲ ਹੀ ਪੁਰਾਣੀ ਪੈਨਸ਼ਨ ਬਹਾਲੀ ਦਾ ਪੂਰੇ ਲਾਭ ਵਾਲਾ ਨੋਟੀਫ਼ਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ ਅਤੇ ਡੀ ਏ ਦੀਆਂ ਕਿਸਤਾਂ ਜਾਰੀ ਕੀਤੀਆਂ ਜਾਣ |ਇਸ ਦੇ ਨਾਲ ਹੀ ਤਨਖਾਹ ਕਮਿਸ਼ਨ ਦੇ ਬਕਾਏ ਵੀ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਗਈ |ਇਸ ਸਮੇ ਹੋਰਨਾਂ ਤੋਂ ਇਲਾਵਾਂ ਸ਼ਮਿੰਦਰਪਾਲ ਸਿੰਘ ਬਲਾਕ ਪ੍ਰਧਾਨ, ਗੁਰਚਰਨ ਸਿੰਘ ਮੀਤ ਪ੍ਰਧਾਨ, ਗੁਰਤੇਜ ਸਿੰਘ ਪ੍ਰੈੱਸ ਸਕੱਤਰ, ਭੋਲਾ ਸਿੰਘ, ਸੁਖਦੇਵ ਸਿੰਘ, ਸੁਭਾਸ਼ ਚੰਦ ਹਾਜ਼ਰ ਸਨ |

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਨਾਨ ਗਜ਼ਟਿਡ ਫਾਰੈਸਟ ਆਫੀਸਰਜ ਯੂਨੀਅਨ ਪੰਜਾਬ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਗੁਰਿੰਦਰ ਸਹੋਤਾ ਅਤੇ ਹਰਦੀਪ ਸਿੰਘ ਪਨੇਸਰ ਚੁਣੇ ਗਏ ਸੂਬਾ ਜਨਰਲ ਸਕੱਤਰ।
Next articleਰਾਵੀ ਦਰਿਆ ਨੂੰ ਯਾਦ ਕਰਦਿਆਂ