ਮਹਿਤਪੁਰ (ਨੀਰਜ ਵਰਮਾ) (ਸਮਾਜ ਵੀਕਲੀ): ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਤਪੁਰ ( ਜਲੰਧਰ) ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਜਿਸ ਵਿੱਚ ਵੱਖ ਵੱਖ ਸ਼੍ਰੇਣੀਆਂ ਦੇ ਬੱਚਿਆਂ ਦੇ ਮਾਪਿਆਂ ਨੇ ਭਾਗ ਲਿਆ। ਸਮੂਹ ਇੰਚਾਰਜ ਅਧਿਆਪਕਾਂ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਉਨ੍ਹਾਂ ਦੀ ਰਿਪੋਰਟ ਪੇਸ਼ ਕੀਤੀ ਗਈ ਅਤੇ ਬੱਚਿਆਂ ਦੇ ਮਾਪਿਆਂ ਨੂੰ ਸਕੂਲ,ਪ੍ਰੋਜੈਕਟਰ ਅਤੇ NAS ਸਬੰਧੀ ਸਾਰੀ ਜਾਣਕਾਰੀ ਦਿੱਤੀ ਗਈ ।
ਮਾਪਿਆਂ ਨੂੰ ਸਕੂਲ ਦੀ ਵਿਜ਼ਿਟ ਕਰਵਾਈ ਗਈ ।ਬੱਚਿਆਂ ਦੇ ਮਾਪਿਆਂ ਲਈ ਚਾਹ ਪਾਣੀ ਦਾ ਵੀ ਪ੍ਰਬੰਧ ਕੀਤਾ ਗਿਆ। ਅੱਜ ਪੀ. ਟੀ. ਐੱਮ. ਵਿੱਚ ਸਕੂਲ ਦੇ ਐੱਸ.ਐੱਮ.ਸੀ ਪ੍ਰਧਾਨ ਸਰਦਾਰ ਖੁਸ਼ਵੰਤ ਸਿੰਘ ਜੀ ਅਤੇ ਸਮੂਹ ਐੱਸ.ਐੱਮ.ਸੀ. ਕਮੇਟੀ ਮੈਂਬਰਾਨ ਹਾਜ਼ਰ ਹੋਏ ਅਤੇ ਸਾਰੇ ਮੈਂਬਰਾਂ ਨੂੰ ਸਕੂਲ ਸਬੰਧੀ ਸਾਰੀ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਹਰਜੀਤ ਸਿੰਘ ਜੀ ਨੇ ਐੱਸ.ਐੱਮ.ਸੀ ਮੈਂਬਰਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ। ਅਤੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਪਿਆਂ ਦੀ ਸਲਾਹ ਨਾਲ ਬੱਚਿਆਂ ਦੇ ਉੱਜਲ ਭਵਿੱਖ ਦੀ ਕਾਮਨਾ ਵੀ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly