ਮਲਟੀਪਰਪਜ ਹੈਲਥ ਇੰਪਲਾਈਜ ਕੇਡਰ ਦੇ ਪਦ ਨਾਵਾਂ ਦੀ ਬਦਲੀ ਬਾਰੇ ਮੀਟਿੰਗ ਹੋਈ

ਮਾਨਸਾ (ਸਮਾਜ ਵੀਕਲੀ) ( ਔਲਖ ) ਮਲਟੀਪਰਪਜ ਹੈਲਥ ਇੰਪਲਾਈਜ ਜਿਨ੍ਹਾਂ ਵਿੱਚ ਮਲਟੀਪਰਪਜ ਹੈਲਥ ਵਰਕਰ ਮੇਲ/ਫੀਮੇਲ, ਮਲਟੀਪਰਪਜ ਹੈਲਥ ਸੁਪਰਵਾਈਜਰ ਮੇਲ/ਫੀਮੇਲ, ਏ. ਜੀ. ਓ. ਅਤੇ ਏ. ਐਮ. ਓ. ਸ਼ਾਮਲ ਹਨ, ਸਿਹਤ ਵਿਭਾਗ ਦੀ ਰੀੜ ਦੀ ਹੱਡੀ ਹਨ। ਇਹ ਉਹ ਕੈਟਾਗਰੀਆਂ ਹਨ ਜੋ ਸਿਹਤ ਸਹੂਲਤਾਂ ਨੂੰ ਆਮ ਲੋਕਾਂ ਦੇ ਘਰਾਂ ਤੱਕ ਪਹੁੰਚਾਉਂਦੀਆਂ ਹਨ। ਪਿਛਲੇ ਕੁਝ ਸਾਲਾਂ ਤੋਂ ਇਨ੍ਹਾਂ ਕੈਟਾਗਰੀਆਂ ਦੇ ਪਦ ਨਾਮ ਬਦਲਣ ਦੀ ਮੰਗ ਉਠ ਰਹੀ ਹੈ।

ਖਾਸ ਕਰ ਮਲਟੀਪਰਪਜ ਹੈਲਥ ਵਰਕਰ ਮੇਲ ਅਤੇ ਫੀਮੇਲ ਕੈਟਾਗਰੀ ਦੇ ਪਦ ਨਾਮ ਨਾਲੋਂ ਵਰਕਰ ਸ਼ਬਦ ਹਟਾ ਕੇ ਹੋਰ ਸ਼ਬਦ ਲਗਾਉਣ ਦੀ ਮੰਗ ਜ਼ੋਰ ਫੜ ਰਹੀ ਹੈ। ਇਸ ਸਬੰਧੀ ਮੁਲਾਜ਼ਮ ਆਗੂਆਂ ਦਾ ਤਰਕ ਹੈ ਕਿ ਇਹ ਕੈਟਾਗਰੀਆਂ ਦੀ ਭਰਤੀ ਬਾਰਵੀਂ ਮੈਡੀਕਲ ਤੋਂ ਬਾਅਦ ਇੱਕ ਵਿਸ਼ੇਸ਼ ਡਿਪਲੋਮੇ ਦੇ ਅਧਾਰ ਤੇ ਹੁੰਦੀ ਹੈ। ਜਦੋਂ ਕਿ ਵਰਕਰ ਸ਼ਬਦ ਹੁਣ ਕਈ ਅਜਿਹੀਆਂ ਪੋਸਟਾਂ ਨਾਲ ਵੀ ਵਰਤਿਆ ਜਾਣ ਲੱਗਾ ਹੈ ਜਿਨ੍ਹਾਂ ਦੀ ਭਰਤੀ ਲਈ ਕਿਸੇ ਤਰ੍ਹਾਂ ਦੀ ਪੜ੍ਹਾਈ ਦੀ ਜ਼ਰੂਰਤ ਵੀ ਨਹੀਂ ਹੁੰਦੀ।

ਇਸ ਸਬੰਧੀ ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਜ਼ਿਲ੍ਹਾ ਮਾਨਸਾ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਮਾਨਸਾ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਨਾਮ ਬਦਲੀ ਦੀ ਮੰਗ ਦੀ ਚੰਗੀ ਤਰ੍ਹਾਂ ਪੈਰਵਾਈ ਕਰ ਕੇ ਇਸ ਨੂੰ ਛੇਤੀ ਹੱਲ ਕਰਵਾਉਣ ਤੇ ਜ਼ੋਰ ਦਿੱਤਾ। ਇਸ ਮੌਕੇ ਯੁਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਾਨਣ ਦੀਪ ਸਿੰਘ, ਸਰਪ੍ਰਸਤ ਕੇਵਲ ਸਿੰਘ , ਮੁੱਖ ਸਲਾਹਕਾਰ ਜਗਦੀਸ਼ ਸਿੰਘ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਮੁਲਾਜ਼ਮ ਆਗੂ ਸੁਖਵਿੰਦਰ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ ਅਰਸ਼ਦੀਪ ਸਿੰਘ, ਗੁਰਜੰਟ ਸਿੰਘ, ਸਰਬਜੀਤ ਸਿੰਘ, ਸੁਖਪਾਲ ਸਿੰਘ, ਤਰਸੇਮ ਸਿੰਘ, ਗੁਰਦੀਪ ਸਿੰਘ, ਅਵਤਾਰ ਸਿੰਘ, ਸੁਖਵੀਰ ਸਿੰਘ, ਮਲਕੀਤ ਸਿੰਘ, ਮਨਦੀਪ ਸਿੰਘ, ਪ੍ਰਦੀਪ ਸਿੰਘ, ਰੁਪਿੰਦਰ ਸਿੰਘ, ਯਾਦਵਿੰਦਰ ਸਿੰਘ, ਰਵਿੰਦਰ ਕੁਮਾਰ, ਲਖਵੀਰ ਸਿੰਘ, ਮੱਖਣ ਸਿੰਘ, ਲਵਦੀਪ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleUK, India to collaborate in climate adaptation and resilience
Next articleਸਥਾਨਕ ਉਮੀਦਵਾਰ ਦੀ ਮੰਗ ਨੂੰ ਲੈ ਕੇ ਸਰਗਰਮੀਆਂ ਤੇਜ