ਬਠਿੰਡਾ (ਸਮਾਜ ਵੀਕਲੀ): ਮੇਵਾ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਬਠਿੰਡਾ ਅਤੇ ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਰਸ਼ਨ ਸਿੰਘ ਜੀਦਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੀ ਰਹਿਨੁਮਾਈ ਹੇਠ ਹੈੱਡ ਟੀਚਰ ਸੁਰਿੰਦਰ ਕੌਰ ਜੀ ਦੀ ਅਗਵਾਈ ਵਿੱਚ ਮੈਗਾ ਮਾਪੇ-ਅਧਿਅਪਕ ਮਿਲਣੀ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸਕੂਲ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ, ਸਕੂਲ ਮੈਨੇਜਮੈਂਟ ਕਮੇਟੀ ,ਪਿੰਡ ਵਾਸੀਆਂ ਅਤੇ ਦਸਮੇਸ਼ ਕਲੱਬ ਕੋਟ ਸ਼ਮੀਰ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਦਸ਼ਮੇਸ਼ ਕਲੱਬ ਕੋਟ ਸਮੀਰ ਵੱਲੋਂ NRI ਗੁਰਦੀਪ ਸਿੰਘ ਇੰਜੀਨੀਅਰ ਅਤੇ ਉਨ੍ਹਾਂ ਦੇ ਪਰਿਵਾਰ ਦੇ ਸਹਿਯੋਗ ਨਾਲ ਸਕੂਲ ਦੇ ਲੋੜਵੰਦ ਬੱਚਿਆਂ ਨੂੰ ਬੂਟ ਵੰਡੇ ਗਏ। ਹੈੱਡ ਟੀਚਰ ਸੁਰਿੰਦਰ ਕੌਰ ਵੱਲੋਂ ਸਮੁਹ ਕੱਲਬ ਮੈਂਬਰਾਂ ਅਤੇ ਦਾਨੀ ਪਰਿਵਾਰ ਦਾ ਧੰਨਵਾਦ ਕੀਤਾ ਗਿਆ। ਅਧਿਆਪਕ ਮਾਪੇ ਮਿਲਣੀ ਦੌਰਾਨ ਸਮੂਹ ਅਧਿਆਪਕਾਂ ਨੇ ਪਹੁੰਚੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀਆਂ ਪ੍ਰਾਪਤੀਆਂ ਅਤੇ ਉਹਨਾਂ ਦੇ ਪੜ੍ਹਨ ਪੱਧਰ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਅਧਿਆਪਕ ਜਤਿੰਦਰ ਸ਼ਰਮਾ,ਗੁਰਦੀਪ ਸਿੰਘ , ਗੁਰਮਿੰਦਰ ਸਿੰਘ, ਬਿੰਨੀ ਮੈਡਮ,ਸੁਮਨਪ੍ਰੀਤ ਕੌਰ,ਸੁਨੀਤਾ,ਰਮਨਦੀਪ ਕੌਰ,ਕਿਰਤਪਾਲ ਕੌਰ ਅਦਿ ਅਧਿਆਪਕ ਤੋਂ ਇਲਾਵਾ ਪਿੰਡ ਦੇ ਪਤਵੰਤੇ ਹਾਜਰ ਸਨ।