ਸ਼ਰਧਾਲੂਆਂ ਨਾਲ ਭਰੀ ਮਿੰਨੀ ਬੱਸ ਟਰੱਕ ਨਾਲ ਟਕਰਾਈ, 13 ਲੋਕਾਂ ਦੀ ਮੌਤ

ਹਾਵੇਰੀ— (ਕਰਨਾਟਕ) ਕਰਨਾਟਕ ਦੇ ਹਾਵੇਰੀ ਜ਼ਿਲੇ ‘ਚ ਇਕ ਵੱਡਾ ਸੜਕ ਹਾਦਸਾ ਹੋਇਆ ਹੈ। ਇੱਥੇ ਬਿਆਦਗੀ ਤਾਲੁਕ ਵਿੱਚ ਸ਼ੁੱਕਰਵਾਰ ਤੜਕੇ ਇੱਕ ਮਿੰਨੀ ਬੱਸ ਦੇ ਇੱਕ ਖੜ੍ਹੇ ਟਰੱਕ ਨਾਲ ਟਕਰਾ ਜਾਣ ਕਾਰਨ 13 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਬੇਲਾਗਾਵੀ ਜ਼ਿਲ੍ਹੇ ਦੇ ਸਾਵਦੱਤੀ ਤੋਂ ਵਾਪਸ ਆ ਰਹੇ ਸਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਪੁਲਸ ਨੇ ਦੱਸਿਆ ਕਿ ਅਜਿਹਾ ਲੱਗਦਾ ਹੈ ਕਿ ਬੱਸ ਡਰਾਈਵਰ ਨੂੰ ਨੀਂਦ ਆ ਗਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਪੁਲਿਸ ਨੇ ਦੱਸਿਆ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ‘ਚ ਮੀਂਹ ਨੇ ਤੋੜਿਆ 88 ਸਾਲ ਦਾ ਰਿਕਾਰਡ, ਪੂਰਾ NCR ਹੋਇਆ ਪਾਣੀ ‘ਚ ਮਿੰਟੋ ਪੁਲ ਛੱਪੜ ਬਣ ਗਿਆ
Next articleਬਦਲਦੇ ਇਸ ਦੌਰ ਵਿੱਚ ਪੁਰਾਣੇ ਨੈਤਿਕ ਮੁੱਲ ਬਹੁਤ ਜ਼ਰੂਰੀ