ਇਸਲਾਮਾਬਾਦ (ਸਮਾਜ ਵੀਕਲੀ) :ਪਾਕਿਤਸਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਕਾਬੁਲ ’ਚ ਸੱਤਾ ’ਤੇ ਤਾਲਿਬਾਨ ਦੇ ਕਬਜ਼ੇ ਮਗਰੋਂ ਇਕ ‘ਨਵੀਂ ਹਕੀਕਤ’ ਸਥਾਪਤ ਹੋਈ ਹੈ ਅਤੇ ਹੁਣ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਨਵਾਂ ਸੰਘਰਸ਼ ਨਾ ਹੋਵੇ ਅਤੇ ਜੰਗ ਪ੍ਰਭਾਵਿਤ ਮੁਲਕ ’ਚ ਸੁਰੱਖਿਆ ਦੇ ਹਾਲਾਤ ਬਣੇ ਰਹਿਣ। ਤਾਜਿਕਿਸਤਾਨ ਦੀ ਰਾਜਧਾਨੀ ਦੁਸ਼ਾਂਬੇ ’ਚ ਸ਼ੰਘਾਈ ਸਹਿਯੋਗ ਸੰਗਠਨ ਦੇ ਮੁਲਕਾਂ ਦੇ ਮੁਖੀਆਂ ਦੀ ਪਰਿਸ਼ਦ ਦੇ ਸੰਮੇਲਨ ਨੂੰ ਸੰਬੋਧਨ ਕਰਦਿਆਂ ਇਮਰਾਨ ਨੇ ਕਿਹਾ ਕਿ ਅਫ਼ਗਾਨਿਸਤਾਨ ਦੇ ਮੁੜ ਕਦੇ ਅਤਿਵਾਦੀਆਂ ਦੀ ਸੁਰੱਖਿਅਤ ਪਨਾਹਗਾਹ ਨਾ ਬਣਨ ਦੇਣ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਸਾਰੇ ਅਫ਼ਗਾਨਾਂ ਦੇ ਹੱਕਾਂ ਲਈ ਸਨਮਾਨ ਯਕੀਨੀ ਬਣਾਉਣਾ ਜ਼ਰੂਰੀ ਹੈ। ‘ਡਾਅਨ ਅਖ਼ਬਾਰ’ ਨੇ ਉਨ੍ਹਾਂ ਦੇ ਹਵਾਲੇ ਨਾਲ ਕਿਹਾ ਕਿ ਸ਼ਾਂਤੀਪੂਰਨ ਅਤੇ ਸਥਿਰ ਅਫ਼ਗਾਨਿਸਤਾਨ ਨਾਲ ਪਾਕਿਸਤਾਨ ਦੇ ਹਿੱਤ ਜੁੜੇ ਹੋਏ ਹਨ। ਉਨ੍ਹਾਂ ਅਫ਼ਗਾਨਿਸਤਾਨ ਨੂੰ ਬਿਨਾਂ ਕਿਸੇ ਦੇਰੀ ਦੇ ਮਾਨਵੀ ਸਹਾਇਤਾ ਦੇਣ ’ਤੇ ਜ਼ੋਰ ਦਿੱਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly