ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਨਵਾਂ ਬਿੱਲ ਲੋਕ ਸਭਾ ਵਿੱਚ 29 ਨੂੰ ਹੋਵੇਗਾ ਪੇਸ਼

ਨਵੀਂ ਦਿੱਲੀ (ਸਮਾਜ ਵੀਕਲੀ):  ਕੇਂਦਰ ਸਰਕਾਰ ਲੋਕ ਸਭਾ ਵਿੱਚ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਨਵਾਂ ਬਿੱਲ 29 ਨਵੰਬਰ ਨੂੰ ਪੇਸ਼ ਕਰੇਗੀ। ਇਹ ਬਿੱਲ ਲੋਕ ਸਭਾ ਵਿਚ ਪੇਸ਼ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ। ਇਸ ਨੂੰ ਰੱਦ ਕਰਨ ਦਾ ਕਾਰਨ ਇਹ ਦਿੱਤਾ ਗਿਆ ਹੈ ਕਿ ਕਿਸਾਨਾਂ ਦਾ ਇਕ ਛੋਟਾ ਸਮੂਹ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ ਤੇ ਦੇਸ਼ ਦੇ ਵਿਕਾਸ ਲਈ ਸਾਰੇ ਕਿਸਾਨਾਂ ਨੂੰ ਨਾਲ ਲੈ ਕੇ ਚੱਲਣਾ ਸਮੇਂ ਦੀ ਲੋੜ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਇਸ ਬਿੱਲ ਨੂੰ ਹੇਠਲੇ ਸਦਨ ਵਿੱਚ ਪੇਸ਼ ਕਰਨਗੇ। ਸੱਤਾਧਾਰੀ ਭਾਜਪਾ ਅਤੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਆਪਣੇ ਸੰਸਦ ਮੈਂਬਰਾਂ ਨੂੰ ਇਸ ਦਿਨ ਸੰਸਦ ਦੇ ਸੈਸ਼ਨ ਵਿਚ ਹਾਜ਼ਰ ਰਹਿਣ ਲਈ ਵ੍ਹਿੱਪ ਜਾਰੀ ਕੀਤਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚਾਰ ਦਿਨਾਂ ਵਿੱਚ ਅੱਠ ਦੇਸ਼ਾਂ ਵਿੱਚ ਫੈਲਿਆ ਓਮੀਕਰੋਨ
Next articleਪਟਿਆਲਾ: ਮਾਮੇ ਨੇ ਚਾਰ ਸਾਲਾ ਭਾਣਜੀ ਦੀ ਹੱਤਿਆ ਕੀਤੀ, ਤੇਜ਼ਧਾਰ ਹਥਿਆਰ ਨਾਲ 25 ਵਾਰ ਕੀਤੇ