ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ ਗੁਰੂ ਨਾਨਕ ਦੇਵ ਜੀ ਦੇ 553 ਵੇਂ ਪ੍ਰਕਾਸ਼ ਪੁਰਬ ਮੌਕੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਪੰਜਾਬੀ ਵਿਭਾਗ ਵੱਲੋਂ ਕਰਵਾਏ ਗਏ ਸੈਮੀਨਾਰ ਦਾ ਵਿਸ਼ਾ ਗੁਰੂ ਨਾਨਕ ਦੇਵ ਜੀ ਦੀ ਫਿਲਾਸਫੀ ਜੀਵਨ ਅਤੇ ਉਦਾਸੀਆਂ ਸੀ। ਇਸ ਸੈਮੀਨਾਰ ਵਿਚ ਪੰਜਾਬੀ ਵਿਭਾਗ ਦੇ ਪ੍ਰੋ ਹਰਜਿੰਦਰ ਕੌਰ ਅਤੇ ਡਾ ਰਾਜਵਿੰਦਰ ਕੌਰ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਾਖੀਆਂ ਤੇ ਚਾਨਣਾ ਪਾਇਆ। ਉਨ੍ਹਾਂ ਗੁਰੂ ਸਾਹਿਬ ਦੀਆਂ ਚਾਰ ਉਦਾਸੀਆਂ ਬਾਰੇ ਵਿਸਥਾਰਪੂਰਵਕ ਬੱਚਿਆਂ ਨੂੰ ਲੈਕਚਰ ਦਿੱਤਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਹ ਚਾਰ ਉਦਾਸੀਆਂ ਉਸ ਸਮੇਂ ਲੋਕਾਂ ਚ ਫੈਲੇ ਵਹਿਮ ਭਰਮ ਤੇ ਕੂੜ ਪ੍ਰਚਾਰ ਨੂੰ ਖ਼ਤਮ ਕਰਨ ਲਈ ਕੀਤੀਆਂ ਪ੍ਰੋ ਬਲਜਿੰਦਰ ਕੌਰ ਨੇ ਗੁਰੂ ਨਾਨਕ ਦੇਵ ਜੀ ਦੇ ਤੇਰਾ ਤੇਰਾ ਸਿਧਾਂਤ ਬਾਰੇ ਚਰਚਾ ਕਰਦੇ ਹੋਏ ਵਿਦਿਆਰਥੀਆਂ ਨੂੰ ਵੀ ਆਪਣੇ ਜੀਵਨ ਵਿੱਚ ਸਬਰ ਸੰਤੋਖ ਅਤੇ ਕੋਮਲ ਮਨ ਨਾਲ ਉੱਦਮ ਕਰਨ ਲਈ ਪ੍ਰੇਰਿਤ ਕੀਤਾ।
ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ ਡਾ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਕਲਯੁੱਗ ਵਿੱਚ ਲੋਕਾਂ ਨੂੰ ਬੁਰਾਈ ਤੋਂ ਬਚਾਉਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੱਚ ਤੇ ਹੱਕ ਦਾ ਪ੍ਰਚਾਰ ਕੀਤਾ। ਪਰ ਦੁੱਖ ਦੀ ਗੱਲ ਇਹ ਹੈ ਕਿ ਲੋਕ ਅੱਜ ਵੀ ਇਨ੍ਹਾਂ ਵਹਿਮਾਂ ਭਰਮਾਂ ਵਿੱਚ ਫਸੇ ਹੋਏ ਹਨ। ਕਲ ਤਾਰਣ ਗੁਰੁ ਨਾਨਕ ਆਇਆ ਸਤਰ ਦੀ ਵਿਆਖਿਆ ਕਰਦੇ ਹੋਏ ਪ੍ਰੋ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਨਕਸ਼ੇ ਕਦਮ ਤੇ ਚੱਲਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਰਜਿੰਦਰ ਕੌਰ ਅਤੇ ਡਾ ਰਾਜਵਿੰਦਰ ਕੌਰ ਨੂੰ ਇਸ ਉਪਰਾਲੇ ਲਈ ਵਧਾਈ ਦਿੱਤੀ ਨਾਲ ਹੀ ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀ ਬਾਣੀ ਪੜ੍ਹਨ ਸੁਣਨ ਅਤੇ ਇਸ ਤੇ ਅਮਲ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਗੁਰੂ ਜੀ ਵੱਲੋਂ ਦਿੱਤੇ ਜੀਵਨ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਵਿਦਿਆਰਥੀ ਆਪਣਾ ਜੀਵਨ ਸਾਰਥਕ ਬਣਾ ਸਕਦੇ ਹਨ ਅਤੇ ਚੰਗੇ ਇਨਸਾਨ ਬਣ ਸਕਦੇ ਹਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly