ਕਿਸ਼ੋਰ ਸਿੱਖਿਆ ਪ੍ਰੋਗਰਾਮ ਸਬੰਧੀ ਇੱਕ ਰੋਜ਼ਾ ਰਾਜ ਪੱਧਰੀ ਐਡਵੋਕੇਸੀ ਆਯੋਜਿਤ

ਵਿਦਿਆਰਥੀਆਂ ਨੂੰ ਕਿਸ਼ੋਰ ਅਵਸਥਾ ਸਬੰਧੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਮੰਗ ਡਾ. ਸਰਕਾਰੀਆ

ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਐਸ.ਸੀ.ਈ.ਆਰ.ਟੀ. ਡਾਇਰੈਕਟਰ ਡਾਕਟਰ ਮਨਿੰਦਰ ਦਰ ਸਿੰਘ ਸਰਕਾਰੀਆ ਦੀ ਰਹਿਨੁਮਾਈ ਹੇਠ ਸਿੱਖਿਆ ਵਿਭਾਗ ਤੇ ਸਿਹਤ ਵਿਭਾਗ ਦੇ ਆਪਸੀ ਸਹਿਯੋਗ ਸਦਕਾ ਰਾਜ ਪੱਧਰੀ ਐਡਵੋਕੇਸੀ ਦਾ ਆਯੋਜਨ ਸਫ਼ਲਤਾਪੂਰਵਕ ਕੀਤਾ ਗਿਆ। ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਸੂਬੇ ਦੇ ਸਮੂਹ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸ) ਨੇ ਬਤੌਰ ਨੋਡਲ ਅਫ਼ਸਰ ਵਜੋਂ ਸ਼ਿਰਕਤ ਕੀਤੀ ਅਤੇ ਜ਼ਿਲ੍ਹੇ ਵਿੱਚ ਕਿਸ਼ੋਰ ਅਵਸਥਾ ਪ੍ਰੋਗਰਾਮ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਮਾਗਮ ਦੇ ਆਗਾਜ਼ ਵਿਚ ਡਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ ਨੇ ਕਿਸ਼ੋਰ ਅਵਸਥਾ ਸਬੰਧੀ ਕਰਵਾਈ ਜਾਣ ਵਾਲੀ ਟ੍ਰੇਨਿੰਗ ਵਿੱਚ ਸ਼ਾਮਲ ਸਭ ਅਧਿਕਾਰੀਆਂ ਨੂੰ ਵਿਦਿਆਰਥੀਆਂ ਦੀਆਂ ਇਸ ਅਵਸਥਾ ਸਬੰਧੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਸੁਲਝਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਨ੍ਹਾਂ ਸਮੱਸਿਆਵਾਂ ਸਬੰਧੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਮੰਗ ਹੈ ਅਤੇ ਸਾਨੂੰ ਸਭ ਨੂੰ ਸਕਾਰਾਤਮਕ ਰੂਪ ਵਿਚ ਚੰਗੀ ਪਹਿਲ ਕਰਨੀ ਚਾਹੀਦੀ ਹੈ।

ਰਾਜ ਪੱਧਰੀ ਐਡਵੋਕੇਸੀ ਪ੍ਰੋਗਰਾਮ ਸਬੰਧੀ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਬਿਕਰਮਜੀਤ ਸਿੰਘ ਥਿੰਦ ਸਟੇਟ ਐਵਾਰਡੀ ਨੇ ਦੱਸਿਆ ਕਿ ਇਸ ਸਮੇਂ ਸਟੇਟ ਨੋਡਲ ਅਫਸਰ ਸੁਸ਼ੀਲ ਭਾਰਦਵਾਜ, ਸਹਾਇਕ ਨੋਡਲ ਅਫਸਰ ਪ੍ਰਦੀਪ ਛਾਬੜਾ ਅਤੇ ਸਟੇਟ ਮੀਡੀਆ ਕੋਆਰਡੀਨੇਟਰ ਰਜਿੰਦਰ ਸਿੰਘ ਚਾਨੀ ਨੇ ਕਿਸ਼ੋਰ ਅਵਸਥਾ ਪ੍ਰੋਗਰਾਮ ਬਾਰੇ ਆਉਣ ਵਾਲੇ ਸਮੇਂ ਵਿਚ ਬਲਾਕ, ਜ਼ਿਲ੍ਹਾ ਅਤੇ ਸਟੇਟ ਪੱਧਰ ਤੇ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਸਮੇਂ ਐਡੀਸ਼ਨਲ ਪ੍ਰਾਜੈਕਟ ਡਾਇਰੈਕਟਰ ਡਾ. ਬੋਬੀ ਗੁਲਾਟੀ, ਅਸਿਸਟੈਂਟ ਡਾਇਰੈਕਟਰ ਯਾਦਵਿੰਦਰ ਸਿੰਘ, ਰਿਸੋਰਸ ਪਰਸਨ ਪ੍ਰਗਟ ਸਿੰਘ ਗਰਚਾ, ਅਸਿਸਟੈਂਟ ਡਾਇਰੈਕਟਰ ਪੂਰਨਿਮਾ ਬਹਿਲ ਨੇ ਜਿੱਥੇ ਏਡਜ਼, ਨਸ਼ੇ ਅਤੇ ਮਾਨਸਿਕ ਤਣਾਓ ਸਬੰਧੀ ਵਿਸਥਾਰ ਪੂਰਵਕ ਪੀ.ਪੀ.ਟੀ. ਰਾਹੀਂ ਅਧਿਕਾਰੀਆਂ ਨੂੰ ਜਾਗਰੂਕ ਕੀਤਾ ਉੱਥੇ ਥੇ ਕੁਪੋਸ਼ਣ, ਇੰਟਰਨੈੱਟ ਅਡਿਕਸ਼ਨ ਅਤੇ ਕਿਸ਼ੋਰ ਅਵਸਥਾ ਦੌਰਾਨ ਆਉਣ ਵਾਲੀਆਂ ਤਬਦੀਲੀਆਂ ਬਾਰੇ ਵੀ ਆਪਣੇ ਵਿਚਾਰ ਪ੍ਰਗਟਾਏ। ਸਟੇਟ ਨੋਡਲ ਅਫ਼ਸਰ ਸੁਸ਼ੀਲ ਭਾਰਦਵਾਜ ਅਤੇ ਸਹਾਇਕ ਸਟੇਟ ਨੋਡਲ ਅਫ਼ਸਰ ਪ੍ਰਦੀਪ ਛਾਬੜਾ ਨੇ ਸਿੱਖਿਆ ਅਧਿਕਾਰੀਆਂ ਦਾ ਇਸ ਟਰੇਨਿੰਗ ਰੂਪੀ ਐਡਵੋਕੇਸੀ ਵਿੱਚ ਸ਼ਿਰਕਤ ਕਰਨ ‘ਤੇ ਧੰਨਵਾਦ ਕੀਤਾ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੁਰੂ ਦਾ ਜੱਸ ਸੁਨਣ ਨਾਲ ਕਰੋੜਾਂ ਪਾਪ ਮਿਟ ਜਾਂਦੇ ਹਨ – ਭਾਈ ਸੁਖਵਿੰਦਰ ਸਿੰਘ
Next articleਗੀਤ